Jagraon News: ਜਗਰਾਉਂ ਪੁਲਿਸ ਨੇ 2 ਲੁਟੇਰੇ ਕੀਤੇ ਕਾਬੂ, ਮੋਬਾਈਲ ਤੇ ਬਾਈਕ-ਹਥਿਆਰ ਵੀ ਕੀਤੇ ਬਰਾਮਦ
Published : Jan 13, 2024, 2:38 pm IST
Updated : Jan 13, 2024, 2:38 pm IST
SHARE ARTICLE
Jagraon police arrested 2 robbers News in punjabi
Jagraon police arrested 2 robbers News in punjabi

Jagraon News ਸੁੰਨਸਾਨ ਸੜਕਾਂ ਨੂੰ ਰੋਕ ਕੇ ਵਾਰਦਾਤਾਂ ਨੂੰ ਦਿੰਦੇ ਸਨ ਅੰਜਾਮ

Jagraon police arrested 2 robbers News in punjabi :ਲੁਧਿਆਣਾ ਦੇ ਜਗਰਾਓਂ 'ਚ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਫੜਿਆ ਹੈ ਜੋ ਪਿੰਡ ਦੀਆਂ ਸੁੰਨਸਾਨ ਸੜਕਾਂ 'ਤੇ ਰਾਹਗੀਰਾਂ ਨੂੰ ਲੁੱਟਦੇ ਸਨ। ਪੁਲਿਸ ਨੇ ਸਕੂਲ ਬੱਸ ਕੰਡਕਟਰ ਨੂੰ ਲੁੱਟਣ ਦੇ ਮਾਮਲੇ ਵਿਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Uttar Pradesh News: ''ਬਹੁਤ ਸਮਝਾਇਆ ਸੀ ਪਰ ਸਮਝੀ ਨਹੀਂ'', ਪਤੀ ਨੇ ਪਤਨੀ ਦਾ ਕੁਹਾੜੀ ਮਾਰ ਕੇ ਕੀਤਾ ਕਤਲ

ਮੁਲਜ਼ਮਾਂ ਦੀ ਪਛਾਣ ਕਮਲਜੋਤ ਸਿੰਘ ਅਤੇ ਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲੁੱਟੇ ਗਏ ਮੋਬਾਈਲ ਫੋਨ ਦੇ ਨਾਲ-ਨਾਲ ਵਾਰਦਾਤ ਦੌਰਾਨ ਵਰਤੇ ਗਏ ਮੋਟਰਸਾਈਕਲ ਅਤੇ ਹਥਿਆਰ ਵੀ ਬਰਾਮਦ ਕਰ ਲਏ ਹਨ।

ਇਹ ਵੀ ਪੜ੍ਹੋ: Lohri 2024: 'ਸੁੰਦਰ ਮੁੰਦਰੀਏ ਹੋ'..: ਪੰਜਾਬ 'ਚ ਲੋਹੜੀ ਦੀ ਧੂਮ, ਕੜਾਕੇ ਦੀ ਠੰਢ 'ਚ ਉਡਾਏ ਜਾ ਰਹੇ ਪਤੰਗ 

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਮਨਦੀਪ ਸਿੰਘ ਵਾਸੀ ਨਵਾਂ ਪਿੰਡ ਡੱਲਾ ਇਕ ਪ੍ਰਾਈਵੇਟ ਸਕੂਲ ਦੀ ਬੱਸ ਵਿਚ ਕੰਡਕਟਰ ਵਜੋਂ ਕੰਮ ਕਰਦਾ ਹੈ। ਛੁੱਟੀ ਤੋਂ ਬਾਅਦ ਸਕੂਲੀ ਬੱਚਿਆਂ ਨੂੰ ਘਰ ਛੱਡਣ ਤੋਂ ਬਾਅਦ ਜਦੋਂ ਉਹ ਦੇਰ ਰਾਤ ਪੈਟਰੋਲ ਪੰਪ 'ਤੇ ਬੱਸ ਖੜ੍ਹੀ ਕਰਕੇ ਸਾਈਕਲ 'ਤੇ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਰਸਤੇ 'ਚ ਬਿਨਾਂ ਨੰਬਰੀ ਬਾਈਕ ਸਵਾਰ ਦੋ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੋਵਾਂ ਨੌਜਵਾਨਾਂ ਨੇ ਆਪਣੇ ਮੂੰਹ ਰੁਮਾਲਾਂ ਨਾਲ ਢੱਕੇ ਹੋਏ ਸਨ। ਇਸ ਦੌਰਾਨ ਬਾਈਕ 'ਤੇ ਪਿੱਛੇ ਬੈਠੇ ਦੋਸ਼ੀਆਂ ਨੇ ਉਸ ਦੇ ਮੋਢੇ 'ਤੇ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜਦੋਂਕਿ ਦੂਜੇ ਮੁਲਜ਼ਮ ਨੇ ਉਸ ਦੀ ਜੇਬ ਵਿਚੋਂ ਮੋਬਾਈਲ ਅਤੇ ਨਕਦੀ ਆਦਿ ਲੁੱਟ ਲਿਆ। ਇਸ ਘਟਨਾ ਬਾਰੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਫੜ ਕੇ ਅਦਾਲਤ 'ਚ ਪੇਸ਼ ਕੀਤਾ। ਪੁਲਿਸ ਨੇ ਮੁਲਜ਼ਮਾਂ ਦਾ ਸੋਮਵਾਰ ਤੱਕ ਰਿਮਾਂਡ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਦੋਸ਼ੀਆਂ ਨੇ ਇਕ ਨਹੀਂ ਸਗੋਂ ਕਈ ਵਾਰਦਾਤਾਂ ਕੀਤੀਆਂ ਹਨ। ਜਿਸ ਸਬੰਧੀ ਪੁਲਿਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

(For more Punjabi news apart from Jagraon police arrested 2 robbers News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement