
ਮੁਲਾਜ਼ਮ ਦਾ ਕਹਿਣਾ ਹੈ ਕਿ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਉਸ ਕੋਲੋਂ ਕਰੀਬ 10 ਹਜ਼ਾਰ ਰੁਪਏ ਖੋਹ ਕੇ ਲੈ ਗਏ।
Punjab News: ਜ਼ਿਲ੍ਹਾ ਤਰਨਤਾਰਨ ਦੇ ਥਾਣਾ ਕੱਚਾ ਪੱਕਾ ਦੀ ਹਦੂਦ ਅੰਦਰ ਲਗਾਤਾਰ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨੀਂ ਦਿਆਲਪੁਰ ’ਚ ਕਰਿਆਨੇ ਦੀ ਹੋਈ ਵੱਡੀ ਲੁੱਟ ਤੋਂ ਬਾਅਦ ਲੁਟੇਰਿਆਂ ਵਲੋਂ ਸੂਰਵਿੰਡ ਦੇ ਜੀਐਸ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਪੰਪ ਨੂੰ ਲੁੱਟਿਆ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਕਰਿੰਦੇ ਦਾ ਕਹਿਣਾ ਹੈ ਕਿ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਉਸ ਕੋਲੋਂ ਕਰੀਬ 10 ਹਜ਼ਾਰ ਰੁਪਏ ਖੋਹ ਕੇ ਲੈ ਗਏ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੰਪ ਦੇ ਮਾਲਕਾਂ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਵਿਚ ਸੁਸਤ ਨਜ਼ਰ ਆ ਰਹੀ ਹੈ। ਪੁਲਿਸ ਨੇ ਇਸ ਲੁੱਟ ਨੂੰ ‘ਛੋਟੀ ਲੁੱਟ’ ਦਸਿਆ ਹੈ। ਪੈਟਰੋਲ ਪੰਪ ਦੇ ਮਾਲਕਾਂ ਨੇ ਸੀਸੀਟੀਵੀ ਫੁਟੇਜ ਦਾ ਹਵਾਲਾ ਦਿੰਦਿਆਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੀ ਇਸ ਘਟਨਾ ਦਾ ਮਜ਼ਾਕ ਬਣਾਇਆ ਅਤੇ ਹਾਸੋਹੀਣਾ ਕਰਾਰ ਦਿਤਾ।