
Punjab News: ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ
RANJIT SAGAR DAM'S WATER OUTFLOW REMAIN CLOSED FOR 31 DAYS FOR PLUGGING OF UNDER SLUICES AND IMPOUNDING : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: Punjab News : ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ ਡੈਮ ਵਿੱਚ ਪਾਣੀ ਭਰਨ ਆਦਿ ਜਿਹੇ ਜ਼ਰੂਰੀ ਕੰਮਾਂ ਲਈ 15 ਜਨਵਰੀ 2024 ਤੋਂ 14 ਫ਼ਰਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 31 ਦਿਨਾਂ ਵਾਸਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਦੀ ਪੂਰਨ ਬੰਦੀ ਹੋਵੇਗੀ।
ਇਹ ਵੀ ਪੜ੍ਹੋ: Punjab News: ਕੈਨੇਡਾ ਤੋਂ ਪਰਤੀ ਲਾੜੀ ਨੂੰ ਪੁਲਿਸ ਨੇ ਹਵਾਈ ਅੱਡੇ ਤੋਂ ਕੀਤੀ ਕਾਬੂ, ਪਤੀ ਦੇ ਪੈਸੇ ਲਗਵਾ ਕੇ ਵਿਦੇਸ਼ ਜਾ ਕੇ ਗਈ ਸੀ ਮੁੱਕਰ
ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।