
Ludhiana News: ਹਰਿਆਣਾ ਤੋਂ ਆਇਆ ਸੀ ਨੌਜਵਾਨ
A young man died of a heart attack at the railway station Ludhiana News: ਲੁਧਿਆਣਾ ਵਿਚ ਲੋਹੜੀ ਮਨਾਉਣ ਗਏ ਹਰਿਆਣਾ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਐਤਵਾਰ ਦੁਪਹਿਰ ਕਰੀਬ 1 ਵਜੇ ਜਦੋਂ ਰੇਲਗੱਡੀ ਰੇਲਵੇ ਸਟੇਸ਼ਨ 'ਤੇ ਪਹੁੰਚੀ ਤਾਂ ਉਹ ਰੇਲਗੱਡੀ ਤੋਂ ਹੇਠਾਂ ਉਤਰ ਕੇ ਕਰੀਬ 100 ਮੀਟਰ ਹੀ ਤੁਰਿਆ ਸੀ ਕਿ ਉਸ ਨੂੰ ਛਾਤੀ 'ਚ ਦਰਦ ਹੋਣ ਲੱਗਾ। ਉਸ ਨੇ ਇਸ ਬਾਰੇ ਆਪਣੇ ਦੋਸਤਾਂ ਨੂੰ ਸੂਚਿਤ ਕੀਤਾ।
ਕੁਝ ਸਮੇਂ ਬਾਅਦ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਇੱਕ ਪ੍ਰਾਈਵੇਟ ਕਲੀਨਿਕ ਵਿੱਚ ਲਿਜਾਇਆ ਗਿਆ। ਉਥੋਂ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਚਿਰਾਗ (24) ਵਾਸੀ ਹਾਂਸੀ, ਹਰਿਆਣਾ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਹਰਿਆਣਾ ਤੋਂ ਆਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਮ੍ਰਿਤਕ ਚਿਰਾਗ ਦੇ ਦੋਸਤ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਧੂਰੀ ਦਾ ਰਹਿਣ ਵਾਲਾ ਹੈ। ਚਿਰਾਗ ਮੇਰੀ ਮਾਸੀ ਦੇ ਪੁੱਤਰਾਂ ਨਾਲ ਹਾਂਸੀ ਤੋਂ ਧੂਰੀ ਆਇਆ ਹੋਇਆ ਸੀ। ਅੱਜ ਸਵੇਰੇ ਜਦੋਂ ਚਿਰਾਗ ਸਮੇਤ ਸਾਰੇ ਦੋਸਤ ਲੁਧਿਆਣਾ ਆਏ ਸਨ।
ਜਿਵੇਂ ਹੀ ਅਸੀਂ ਰੇਲਵੇ ਸਟੇਸ਼ਨ 'ਤੇ ਰੇਲਗੱਡੀ ਤੋਂ ਹੇਠਾਂ ਉਤਰੇ ਤਾਂ ਕੁਝ ਦੂਰੀ 'ਤੇ ਚਿਰਾਗ ਨੇ ਕਿਹਾ ਕਿ ਉਸ ਨੂੰ ਛਾਤੀ ਵਿਚ ਦਰਦ ਹੋ ਰਿਹਾ ਹੈ। ਉਸ ਨੂੰ ਦਵਾਈ ਦਿੱਤੀ ਗਈ ਪਰ ਅਚਾਨਕ ਉਸ ਦਾ ਦਰਦ ਵਧਣ ਲੱਗਾ। ਇਸ ਕਾਰਨ ਉਹ ਬੇਹੋਸ਼ ਹੋ ਗਿਆ ਅਤੇ ਜ਼ਮੀਨ 'ਤੇ ਡਿੱਗ ਪਿਆ। ਜਦੋਂ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਦੱਸਿਆ ਕਿ ਚਿਰਾਗ ਦੀ ਮੌਤ ਹੋ ਚੁੱਕੀ ਹੈ।