
Bathinda News : ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ : ਐਸ.ਐਸ.ਪੀ ਅਮਨੀਤ ਕੌਂਡਲ
Five accused who set fire to eight houses in Bathinda arrested Latest News in Punjabi : ਐਸ.ਐਸ.ਪੀ ਅਮਨੀਤ ਕੌਂਡਲ ਨੇ ਬਠਿੰਡਾ ਦੇ ਕੋਠੇ ਜੀਵਨ ਸਿੰਘ ਵਾਲਾ ਵਿਖੇ ਅੱਠ ਘਰਾਂ ਨੂੰ ਅੱਗ ਲਗਾਉਣ ਦੀ ਘਟਨਾ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਐਸ.ਐਸ.ਪੀ ਨੇ ਦਸਿਆ ਕਿ ਇਸ ਮਾਮਲੇ ਵਿਚ ਐਫ਼.ਆਈ.ਆਰ ਨੰਬਰ 3 ਦਰਜ ਕਰ ਲਈ ਗਈ ਹੈ ਅਤੇ 32 ਮੁਲਜ਼ਮਾਂ ਵਿਰੁਧ ਕੇਸ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ ਸੱਤ ਨਾਮਜ਼ਦ ਮੁਲਜ਼ਮ ਹਨ। ਜਿਨ੍ਹਾਂ ਵਿਚੋਂ ਪੰਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਐਸ.ਐਸ.ਪੀ ਅਮਨੀਤ ਕੌਂਡਲ ਨੇ ਦਸਿਆ ਕਿ ਮੁਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਸੀ। ਜਿਸ ਸਬੰਧੀ ਜਸਪ੍ਰੀਤ ਸਿੰਘ ਨੇ ਬਿਆਨ ਦਰਜ ਕਰਵਾਇਆ ਹੈ। ਦਰਜ ਕੀਤੇ ਬਿਆਨ ’ਚ ਉਸ ਨੇ ਦਸਿਆ ਕਿ ਜਦੋਂ ਉਸ ਨੇ ਨਸ਼ੀਲੇ ਪਦਾਰਥ ਵੇਚਣ ਵਾਲੇ ਰਵਿੰਦਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਸ 'ਤੇ ਹਮਲਾ ਕੀਤਾ ਤੇ ਉਹ ਭੱਜ ਗਿਆ। ਜਿਨ੍ਹਾਂ ਲੋਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਦੇ ਘਰਾਂ ਨੂੰ ਅੱਗ ਲਗਾ ਦਿਤੀ।
ਦੂਜੇ ਪਾਸੇ, ਜਦੋਂ ਪੰਜਾਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਵੱਖ-ਵੱਖ ਪਹਿਲੂਆਂ 'ਤੇ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਦੀ ਪੁਸ਼ਟੀ ਝਗੜੇ ਦੇ ਮੁੱਖ ਮੁਲਜ਼ਮ ਰਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਵੇਗੀ।
ਐਸ.ਐਸ.ਪੀ ਅਮਨੀਤ ਕੌਂਡਲ ਕਿਹਾ ਕਿ ਭਾਵੇਂ ਰਵਿੰਦਰ ਸਿੰਘ ਵਿਰੁਧ ਪਹਿਲਾਂ ਨਸ਼ਾ ਤਸਕਰੀ ਦਾ ਕੋਈ ਮਾਮਲਾ ਦਰਜ ਨਹੀਂ ਹੈ, ਪਰ ਉਸ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਨਾਲ ਸਬੰਧਤ ਹੋਰ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਅਤੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
For more Punjabi news apart from Five accused who set fire to eight houses in Bathinda arrested Latest News in Punjabi stay tuned to Rozana Spokesman)