
ਡਾਕਟਰਾਂ ਨੇ ਕਿਹਾ ਹੈ ਕਿ ਹੁਣ ਡੱਲੇਵਾਲ ਦੀਆਂ ਹੱਡੀਆਂ ਸੁੰਗੜਨ ਲੱਗ ਪਈਆਂ ਹਨ, ਜੋ ਕਿ ਚਿੰਤਾਜਨਕ ਸਥਿਤੀ ਹੈ।
Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ
ਸਰਹੱਦ ‘ਤੇ ਭੁੱਖ ਹੜਤਾਲ ਜਾਰੀ ਹੈ। ਡੱਲੇਵਾਲ ਦਾ ਮਰਨ ਵਰਤ ਅੱਜ 49ਵੇਂ ਦਿਨ ਵਿੱਚ ਦਾਖਲ਼ ਹੋ ਗਿਆ ਹੈ। ਡੱਲੇਵਾਲ ਦੀ ਹਾਲਤ ਨਾਜ਼ੁਕ ਹੈ।
ਡਾਕਟਰਾਂ ਨੇ ਕਿਹਾ ਹੈ ਕਿ ਹੁਣ ਡੱਲੇਵਾਲ ਦੀਆਂ ਹੱਡੀਆਂ ਸੁੰਗੜਨ ਲੱਗ ਪਈਆਂ ਹਨ, ਜੋ ਕਿ ਚਿੰਤਾਜਨਕ ਸਥਿਤੀ ਹੈ।
ਇਸ ਅੰਦੋਲਨ ਸਬੰਧੀ ਅੱਜ ਪਟਿਆਲਾ ਦੇ ਪਾਤੜਾਂ ਵਿੱਚ ਇੱਕ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਖੜ੍ਹੇ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂ ਸ਼ਾਮਲ ਹੋਣਗੇ। ਮੀਟਿੰਗ ਵਿੱਚ ਕਿਸਾਨ ਅੰਦੋਲਨ ਲਈ SKM ਦੇ ਸਮਰਥਨ ‘ਤੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ 5-5 ਕਿਸਾਨ ਐਸਕੇਐਮ ਦੀ 6 ਮੈਂਬਰੀ ਤਾਲਮੇਲ ਕਮੇਟੀ ਨਾਲ ਮੁਲਾਕਾਤ ਕਰਨਗੇ।