ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ
Published : Jan 13, 2025, 9:05 pm IST
Updated : Jan 13, 2025, 9:05 pm IST
SHARE ARTICLE
Punjab Government invites applications for the post of Chairman of Punjab Public Service Commission
Punjab Government invites applications for the post of Chairman of Punjab Public Service Commission

ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਮਿਤੀ 26.11.2024, 14.12.2024 ਅਤੇ 24.12.2024 ਦੇ ਇਸ਼ਤਿਹਾਰ ਅਧੀਨ ਜਿੰਨ੍ਹਾਂ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਹੈ, ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀ ਹੈ।

ਇਛੁੱਕ ਬਿਨੈਕਾਰ ਆਪਣਾ ਮੁਕੰਮਲ ਬਾਇਓ-ਡਾਟਾ, ਇੱਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਆਪਣਾ ਬਿਨੈ-ਪੱਤਰ 15 ਮਾਰਚ, 2025 ਨੂੰ ਸ਼ਾਮ 5:00 ਵਜੇ ਤੱਕ ਜਮ੍ਹਾਂ ਕਰਵਾ ਸਕਦਾ ਹੈ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਨ੍ਹਾਂ ਨਾਵਾਂ 'ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement