ਸ਼ਰਾਰਤੀ ਅਨਸਰ ਨੇ ਮੂਰਤੀ ਦੀ ਕੀਤੀ ਭੰਨਤੋੜ, ਮੁਲਜ਼ਮ ਗ੍ਰਿਫ਼ਤਾਰ
ਮੌੜ ਕਲਾਂ : ਬਠਿੰਡਾ ਦੇ ਮੌੜ ਕਲਾਂ ਵਿਖੇ ਭਗਤ ਰਵਿਦਾਸ ਜੀ ਦੇ ਮੰਦਰ ਵਿੱਚ ਰਾਤ ਸਮੇਂ ਸ਼ਰਾਰਤੀ ਅਨਸਰਾਂ ਵੱਲੋਂ ਰਵਿਦਾਸ ਜੀ ਦੀ ਮੂਰਤੀ ਦੀ ਭੰਨ ਤੋੜ ਕੀਤੀ ਗਈ। ਇਸ ਘਟਨਾ ਤੋਂ ਬਾਅਦ ਰਵਿਦਾਸ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਭਗਤ ਰਵਿਦਾਸ ਧਰਮਸ਼ਾਲਾ ਕਮੇਟੀ ਦੇ ਬਿਆਨ ’ਤੇ ਥਾਣਾ ਮੌੜ ਵਿਖੇ ਮਾਮਲਾ ਦਰਜ ਕੀਤਾ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਕੁਲਦੀਪ ਸਿੰਘ ਬਰਾੜ ਨੇ ਕਿਹਾ ਹੈ ਕਿ ਸਾਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਕਿਸੇ ਵਿਅਕਤੀ ਵੱਲੋਂ ਭਗਤ ਰਵਿਦਾਸ ਮੰਦਿਰ ਵਿੱਚ ਤੋੜ ਭੰਨ ਕੀਤੀ ਗਈ ਹੈ।
ਜਾਂਚ ਪੜਤਾਲ ਤੋਂ ਬਾਅਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਕਿ ਚੋਰੀ ਦੇ ਬਹਾਨੇ ਮੰਦਿਰ ਅੰਦਰ ਦਾਖਲ ਹੋਇਆ ਸੀ। ਮੰਦਿਰ ’ਚ ਹਨ੍ਹੇਰਾ ਹੋਣ ਕਾਰਨ ਉਸ ਨੂੰ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਅਤੇ ਪੁਲਿਸ ਵੱਲੋਂ ਮਾਮਲੇ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
