'ਆਪ' ਦੇ ਵਫ਼ਦ ਨੇ ਸੂਬੇ ਦੀ ਨਿੱਘਰਦੀ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਡੀਜੀਪੀ ਨਾਲ ਕੀਤੀ ਮੁਲਾਕਾਤ
Published : Feb 13, 2019, 5:53 pm IST
Updated : Feb 13, 2019, 5:53 pm IST
SHARE ARTICLE
Aap with DGP Punjab
Aap with DGP Punjab

ਸੂਬੇ ਦੀ ਨਿੱਘਰਦੀ ਕਾਨੂੰਨ ਵਿਵਸਥਾ ਅਤੇ ਔਰਤਾਂ ਦੇ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਹਰਪਾਲ ...

ਚੰਡੀਗੜ੍ਹ : ਸੂਬੇ ਦੀ ਨਿੱਘਰਦੀ ਕਾਨੂੰਨ ਵਿਵਸਥਾ ਅਤੇ ਔਰਤਾਂ ਦੇ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਾਣੂੰਕੇ ਨੇ ਕਿਹਾ ਕਿ ਸੂਬੇ ਵਿਚ ਔਰਤਾਂ ਬਿਲਕੁਲ ਸੁਰੱਖਿਅਤ ਨਹੀਂ ਹਨ ਅਤੇ ਹਾਲ ਹੀ ਵਿਚ ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ਹੋਏ ਬਲਾਤਕਾਰਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ।

LetterLetter

ਉਨ੍ਹਾਂ ਕਿਹਾ ਕਿ 'ਆਪ' ਦੇ ਵਫ਼ਦ ਨੇ ਡੀਜੀਪੀ ਨੂੰ ਸੂਬੇ ਵਿਚ ਔਰਤਾਂ ਦੀ ਸੁਰੱਖਿਆ ਲਈ ਯਤਨ ਕਰਨ ਲਈ ਕਿਹਾ ਹੈ ਅਤੇ ਸੂਬੇ ਵਿਚ ਅਪਰਾਧ ਲਈ ਬਦਨਾਮ ਥਾਵਾਂ ਦੀ ਘੋਖ ਕਰਕੇ ਇਨ੍ਹਾਂ ਥਾਵਾਂ ਉੱਤੇ ਪੁਲਸ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰੁਪਿੰਦਰ ਕੌਰ ਰੂਬੀ, ਕੁਲਵੰਤ ਪੰਡੋਰੀ ਅਤੇ ਮੀਤ ਹੇਅਰ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement