2 ਸਾਲਾਂ 'ਚ ਕਰੀਬ 2500 ਕਰੋੜ ਦੇ ਕਲੇਮ ਨਹੀਂ ਦਿੱਤੇ- ਚੱਢਾ
Published : Feb 13, 2019, 6:13 pm IST
Updated : Feb 13, 2019, 6:13 pm IST
SHARE ARTICLE
Pradhan Mantri Fasal Bima Yojana
Pradhan Mantri Fasal Bima Yojana

ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ 'ਚ ਕੰਪਨੀਆਂ ਨੇ ਦੱਬੇ ਕਿਸਾਨਾਂ ਦੇ ਹਜਾਰਾਂ ਕੋਰੜ

ਚੰਡੀਗੜ੍ਹ : ਆਰਟੀਆਈ ਐਕਟੀਵੀਸਟ ਦਿਨੇਸ਼ ਚੱਢਾ ਨੇ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਖੇਤੀਬਾੜੀ ਅਤੇ ਫਾਰਮਰ ਭਲਾਈ ਵਿਭਾਗ ਤੋਂ ਹਾਸਿਲ ਜਾਣਕਾਰੀ ਦੇ ਆਧਾਰ 'ਤੇ ਖ਼ੁਲਾਸਾ ਕੀਤਾ ਹੈ ਕਿ ਜਿੱਥੇ ਇੱਕ ਪਾਸੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਵਿਚੋਂ ਰਿਲਾਇੰਸ ਵਰਗੀਆਂ ਪ੍ਰਾਈਵੇਟ ਕੰਪਨੀਆਂ ਹਜ਼ਾਰਾਂ ਕੋਰੜ ਦੇ ਮੁਨਾਫ਼ੇ 'ਚ ਜਾ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੇ ਬਣਦੇ ਮੁਆਵਜ਼ੇ ਵੀ ਅਦਾ ਨਹੀਂ ਕੀਤੇ ਗਏ।

ਐਡਵੋਕੇਟ ਚੱਢਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2016-17 'ਚ ਕਿਸਾਨਾਂ ਦੇ 16,448. 55 ਕਰੋੜ ਰੁਪਏ ਦੇ ਅੰਦਾਜ਼ਨ ਮੁਆਵਜ਼ੇ ਸਨ, ਜਿੰਨਾ ਵਿਚੋਂ 16,242.70 ਕਰੋੜ ਰੁਪਏ ਦੇ ਮੁਆਵਜ਼ੇ ਮਨਜ਼ੂਰ ਕੀਤੇ ਗਏ ਸਨ, ਪਰ ਕਿਸਾਨਾਂ ਨੂੰ 15, 902. 47 ਕਰੋੜ ਰੁਪਏ ਦੇ ਮੁਆਵਜ਼ੇ ਹੀ ਦਿੱਤੇ ਗਏ। ਇਸ ਤਰ੍ਹਾਂ 2016-17 'ਚ ਕਰੀਬ 600 ਕਰੋੜ ਰੁਪਏ ਦੇ ਮੁਆਵਜ਼ੇ ਕਿਸਾਨਾਂ ਨੂੰ ਨਹੀਂ ਦਿੱਤੇ ਗਏ। ਇਸੇ ਤਰ੍ਹਾਂ ਵਿੱਤੀ ਵਰ੍ਹੇ 2017-18 'ਚ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦੇ 17,992.54 ਕਰੋੜ ਰੁਪਏ ਦੇ ਅੰਦਾਜ਼ਨ ਮੁਆਵਜ਼ੇ ਸਨ ਜਿੰਨਾ ਵਿਚ 16,611.16 ਕਰੋੜ ਰੁਪਏ ਦੇ ਮੁਆਵਜ਼ੇ ਹੀ ਮਨਜ਼ੂਰ ਕੀਤੇ ਗਏ।

Pradhan Mantri Fasal Bima YojanaPradhan Mantri Fasal Bima Yojana

ਜਦਕਿ ਇਨ੍ਹਾਂ ਵਿਚੋਂ ਵੀ ਸਿਰਫ਼ 15,710. 25 ਕਰੋੜ ਰੁਪਏ ਦੇ ਮੁਆਵਜ਼ੇ 19 ਨਵੰਬਰ 2018 ਤੱਕ ਹੀ ਕਿਸਾਨਾਂ ਨੂੰ ਦਿੱਤੇ ਗਏ ਸਨ। ਇਸ ਤਰ੍ਹਾਂ 2017-18 'ਚ ਵੀ ਕਿਸਾਨਾਂ ਦੇ ਕਰੀਬ 2300 ਕਰੋੜ ਦੇ ਕਿਸਾਨਾਂ ਦੇ ਮੁਆਵਜ਼ੇ ਕੰਪਨੀਆਂ ਨੇ ਦੱਬ ਕੇ ਰੱਖੇ ਹਨ। ਇਸ ਤਰ੍ਹਾਂ ਇਨ੍ਹਾਂ 2 ਵਿੱਤੀ ਵਰ੍ਹਿਆਂ 'ਚ ਕੰਪਨੀਆਂ ਨੇ ਕਿਸਾਨਾਂ ਦੇ ਕਰੀਬ 3000 ਕਰੋੜ ਰੁਪਏ ਦੇ ਮੁਆਵਜ਼ੇ ਅਦਾ ਨਹੀਂ ਕੀਤੇ। ਚੱਢਾ ਨੇ ਕਿਹਾ ਕਿ ਮੁਲਕ 'ਚ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ, ਪਰ ਦੂਜੇ ਪਾਸੇ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਦਿੱਤਾ ਜਾਂਦਾ ਮੁਆਵਜ਼ਾ ਹੁਣ ਇਸ ਯੋਜਨਾ ਰਾਹੀਂ ਕੰਪਨੀਆਂ ਦੇ ਰਾਹੀਂ ਦਿੱਤਾ ਜਾਣ ਕਰ ਕੇ ਕੰਪਨੀਆਂ ਤਾਂ ਇਸ ਯੋਜਨਾ ਵਿਚੋਂ ਹਜ਼ਾਰਾਂ ਕਰੋੜ ਰੁਪਏ ਦੀ ਕਮਾਈ ਕਰ ਰਹੀਆਂ ਹਨ ਪਰ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੇ ਬਣਦੇ ਮੁਆਵਜ਼ੇ ਵੀ ਅਦਾ ਨਹੀਂ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement