ਕੈਪਟਨ ਵੱਲੋਂ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ 'ਤੇ ਜ਼ੋਰ
Published : Feb 13, 2019, 4:12 pm IST
Updated : Feb 13, 2019, 4:12 pm IST
SHARE ARTICLE
captain amrinder singh
captain amrinder singh

ਲੁਧਿਆਣਾ ਵਿੱਚ ਵਾਪਰੇ ਸਮੂਹਿਕ ਬਲਾਤਕਾਰ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ...

ਚੰਡੀਗੜ : ਲੁਧਿਆਣਾ ਵਿੱਚ ਵਾਪਰੇ ਸਮੂਹਿਕ ਬਲਾਤਕਾਰ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ 'ਤੇ ਜ਼ੋਰ ਦਿੰਦਿਆਂ ਸਦਨ ਨੂੰ ਭਰੋਸਾ ਦਿੱਤਾ ਕਿ ਉਹ ਅਜਿਹੇ ਮਾਮਲਿਆਂ ਵਿੱਚ ਛੇਤੀ ਨਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਪਹੁੰਚ ਕਰਕੇ ਉਨਾਂ ਦੇ ਨਿੱਜੀ ਦਖਲ ਦੀ ਮੰਗ ਕਰਨਗੇ। 

ਹਾਲ ਹੀ ਵਿੱਚ ਲੁਧਿਆਣਾ 'ਚ ਵਾਪਰੇ ਸਮੂਹਿਕ ਬਲਾਤਕਾਰ ਕੇਸ 'ਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਠਾਏ ਗਏ ਮਾਮਲੇ 'ਤੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਹ ਚੀਫ ਜਸਟਿਸ ਨੂੰ ਫਾਸਟ ਟਰੈਕ ਅਦਾਲਤਾਂ ਵਿੱਚ ਅਜਿਹੇ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਅਪੀਲ ਕਰਨਗੇ। ਉਨਾਂ ਨੇ ਪੀੜਤਾਂ ਨੂੰ ਛੇਤੀ ਨਿਆਂ ਮੁਹੱਈਆ ਕਰਾਉਣ ਤੋਂ ਇਲਾਵਾ ਅਜਿਹੇ ਘਿਣਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। 

ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਜਾਣੂ ਕਰਵਾਇਆ ਕਿ ਇਸ ਘਿਣਾਉਣੇ ਅਪਰਾਧ ਵਿੱਚ ਸ਼ਾਮਲ ਛੇ ਵਿਅਕਤੀਆਂ ਵਿੱਚੋਂ ਤਿੰਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਵੀ ਛੇਤੀ ਹੀ ਫੜ ਲਿਆ ਜਾਵੇਗਾ। ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦੀ ਕੋਈ ਵੀ ਸਮੱਸਿਆ ਨਾ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ਨੂੰ ਇਸ ਮਾਮਲੇ 'ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਉਸ ਵੇਲੇ ਤੋਂ ਹੁਣ ਤੱਕ ਸੂਬੇ ਵਿੱਚ ਅਮਨ ਕਾਨੂੰਨ ਦੀ ਕੋਈ ਵੀ ਵੱਡੀ ਸਮੱਸਿਆ ਪੈਦਾ ਨਹੀਂ ਹੋਈ। 

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੀ ਸਰਪ੍ਰਸਤੀ ਹੇਠ ਸਿਰ ਚੁੱਕਣ ਵਾਲੇ ਸਾਰੇ ਵੱਡੇ ਗੈਂਗਸਟਰਾਂ ਉੱਪਰ ਸਫਲਤਾ ਨਾਲ ਕਾਰਵਾਈ ਕੀਤੀ ਗਈ ਅਤੇ ਇਸੇ ਤਰਾਂ ਮਿੱਥ ਕੇ ਕੀਤੇ ਕਤਲਾਂ ਦੇ ਮਾਮਲਿਆਂ ਨੂੰ ਵੀ ਸੁਲਝਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦਾ ਭਰੋਸਾ ਬਹਾਲ ਕੀਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement