
ਭੋਲਾ ਡਰੱਗ ਰੈਕੇਟ ਕੇਸ ਨਾਲ ਜੁੜੀ ਵੱਡੀ ਖ਼ਬਰ ਆਈ ਹੈ। ਕੌਮਾਂਤਰੀ ਡਰੱਗ ਤਸਕਰ ਕੇਸ ਵਿੱਚ ਜਗਦੀਸ਼ ਭੋਲਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਮੋਹਾਲੀ ਦੀ....
ਮੋਹਾਲੀ : ਭੋਲਾ ਡਰੱਗ ਰੈਕੇਟ ਕੇਸ ਨਾਲ ਜੁੜੀ ਵੱਡੀ ਖ਼ਬਰ ਆਈ ਹੈ। ਕੌਮਾਂਤਰੀ ਡਰੱਗ ਤਸਕਰ ਕੇਸ ਵਿੱਚ ਜਗਦੀਸ਼ ਭੋਲਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਮੋਹਾਲੀ ਦੀ CBI ਕੋਰਟ ਨੇ ਦੋਸ਼ੀ ਕਰਾਰ ਦਿੱਤਾ ਹੈ। FIR-56 'ਚ ਪਲਵਿੰਦਰ ਸਿੰਘ ਸਣੇ ਸਾਰੇ ਮੁਲਜ਼ਮ ਬਰੀ ਕੀਤੇ ਗਏ ਹਨ। ਫਿਲਹਾਲ ਅਜੇ ਸਜ਼ਾ ਦਾ ਐਲਾਨ ਨਹੀਂ ਕੀਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਸਜ਼ਾ ਦਾ ਐਲਾਨ ਵੀ ਅੱਜ ਦੁਪਹਿਰ ਤੋਂ ਬਾਅਦ ਕੀਤਾ ਜਾ ਸਕਦੈ।
Jagdish Bhola
ਦੱਸ ਦਈਏ ਕਿ ਸਾਲ 11 ਨਵੰਬਰ 2013 ਵਿਚ 6 ਹਜ਼ਾਰ ਕਰੋੜ ਰੁਪਏ ਦਾ ਕੌਮਾਂਤਰੀ ਡਰੱਗ ਰੈਕੇਟ ਦਾ ਇਹ ਵੱਡਾ ਮਾਮਲਾ ਸਾਹਮਏ ਆਇਆ ਸੀ। ਇਸ ਕੇਸ ਵਿਚ ਬਰਖ਼ਾਸਤ ਡੀ.ਐਸ.ਪੀ ਜਗਦੀਸ਼ ਭੋਸਾ ਸੀ ਅਤੇ 50 ਦੇ ਲਗਪਗ ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਸੀ। ਪੰਜਾਬ ਪੁਲਿਸ ਵੱਲੋਂ ਲਗਪਗ 29 ਕਿਲੋ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ।
Jagdish Bhola
ਸੀ.ਬੀ.ਆਈ ਦੀ ਕੋਰਟ ਵੱਲੋਂ ਅੱਜ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਦੇਣ ਦੇ ਨਾਲ-ਨਾਲ ਕਈ ਹੋਰਾਂ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਕਈਆਂ ਨੂੰ ਬਰੀ ਕਰ ਦਿੱਤਾ ਹੈ।