ਮਾਣੂੰਕੇ, ਫੂਲਕਾ ਤੇ ਸੰਧਵਾਂ ਨੇ ਉਠਾਇਆ ਲੁਧਿਆਣਾ ਗੈਂਗਰੇਪ ਦਾ ਮਾਮਲਾ
Published : Feb 13, 2019, 3:39 pm IST
Updated : Feb 13, 2019, 3:39 pm IST
SHARE ARTICLE
Aap Punjab
Aap Punjab

Menuka, Phoolka, and Sandhya took up the case of Ludhiana gangrape...

ਚੰਡੀਗੜ੍ਹ : 'ਆਪ' ਦੀ ਜਗਰਾਓ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਲੁਧਿਆਣਾ ਗੈਂਗਰੇਪ ਦਾ ਮੁੱਦਾ ਸਿਫ਼ਰ ਕਾਲ 'ਚ ਉਠਾਉਂਦੇ ਹੋਏ ਕਿਹਾ ਕਿ ਸੂਬੇ 'ਚ ਔਰਤਾਂ 'ਤੇ ਅੱਤਿਆਚਾਰ ਦੀਆਂ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਮਾਣੂੰਕੇ ਨੇ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਮੁੱਲਾਂਪੁਰ ਦਾਖਾ ਪੁਲਸ ਪੀੜਤ ਦੇ ਸਾਥੀ ਵੱਲੋਂ ਦਿੱਤੀ ਸੂਚਨਾ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਬਚਾਅ ਹੋ ਸਕਦਾ ਸੀ। ਦਾਖਾ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਦੋਸ਼ੀ ਪੁਲਿਸ ਅਫ਼ਸਰਾਂ-ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਸਮੁੱਚੇ ਪੁਲਸ ਅਤੇ ਪ੍ਰਸ਼ਾਸਨ ਨੂੰ ਸਖ਼ਤ ਸੰਦੇਸ਼ ਦਿੱਤਾ ਜਾਵੇ।

Sarabjit kaur ManukeSarabjit kaur Manuke

ਮੁੱਦੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2 ਸਾਲਾਂ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਬਿਹਤਰ ਹੈ ਪਰੰਤੂ ਗੈਂਗਰੇਪ ਵਰਗੇ ਅਜਿਹੇ ਕੇਸਾਂ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਉਹ ਨਿੱਜੀ ਤੌਰ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨਾਲ ਮਿਲ ਕੇ ਅਜਿਹੇ ਅਪਰਾਧਾਂ ਦੇ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਸਥਾਪਿਤ ਕਰਨ ਦੀ ਅਪੀਲ ਕਰਨਗੇ। ਇਸ ਮੁੱਦੇ 'ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਪੁਲਸ ਦਾ ਡਰ ਹੋਵੇ ਤਾਂ ਕੋਈ ਵੀ ਅਜਿਹੇ ਘਿਣਾਉਣੇ ਜੁਰਮ ਕਰਨ ਦੀ ਹਿੰਮਤ ਨਹੀਂ ਕਰ ਸਕਦਾ।

Kultar Singh SandhwanKultar Singh Sandhwan

ਸੰਧਵਾਂ ਨੇ ਸਪੀਕਰ ਰਾਹੀਂ ਮੁੱਖ ਮੰਤਰੀ ਨੂੰ ਕਿਹਾ ਕਿ ਸੁਸਤ ਕਾਨੂੰਨ ਵਿਵਸਥਾ ਤੋਂ ਸਹਿਮੇ ਪੰਜਾਬ ਦੇ ਲੋਕ 2002 ਤੋਂ 2007 ਵਾਲੇ ਕੈਪਟਨ ਅਮਰਿੰਦਰ ਸਿੰਘ ਦਾ ਇੰਤਜ਼ਾਰ ਕਰ ਰਹੇ ਹਨ ਇਸ ਲਈ ਉਹ ਪੁਲਿਸ, ਪ੍ਰਸ਼ਾਸਨ ਅਤੇ ਅਪਰਾਧੀਆਂ ਨੂੰ ਸਖ਼ਤ ਸੰਦੇਸ਼ ਦੇਣ। ਸੰਧਵਾਂ ਨੇ ਪਟਿਆਲਾ ਅਤੇ ਬਠਿੰਡਾ 'ਚ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੂੰ ਪੁੱਛਿਆ ਕਿ ਵਿਰੋਧੀ ਧਿਰ ਵੱਲੋਂ ਦਿੱਤੇ ਗਏ ਕੰਮ-ਰੋਕੂ ਪ੍ਰਸਤਾਵ 'ਤੇ ਬਹਿਸ ਕਰਨ ਤੋਂ ਸਰਕਾਰ ਕਿਉਂ ਭੱਜ ਰਹੀ ਹੈ?

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement