ਕੀ ਪੰਜਾਬ ‘ਚ ਸ਼ਰੇਆਮ ਚੱਲ ਰਹੀ ਆਨਲਾਈਨ ਸੱਟੇਬਾਜ਼ੀ ਤੋਂ ਪੁਲਿਸ ਅਣਜਾਣ ਹੈ?
Published : Feb 13, 2020, 11:39 am IST
Updated : Feb 13, 2020, 12:07 pm IST
SHARE ARTICLE
Photo
Photo

ਹੈਰਾਨੀ ਦੀ ਗੱਲ ਇਹ ਹੈ ਕਿ ਇਸ ਕੰਮ ‘ਤੇ ਪ੍ਰਸ਼ਾਸਨ ਅਤੇ ਪੁਲਿਸ ਦੀ ਨਜ਼ਰ ਕਿਉਂ ਨਹੀਂ ਪੈ ਰਹੀ।

ਚੰਡੀਗੜ੍ਹ: ਪੰਜਾਬ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਾ ਸਮਗਲਿੰਗ ਅਤੇ ਹੋਰਨਾਂ ਗੈਰ ਕਾਨੂੰਨੀ ਧੰਦਿਆਂ ਤੋਂ ਦੂਰ ਰੱਖਣ ਲਈ ਚੁੱਕੇ ਗਏ ਕਦਮਾਂ ਦੇ ਦਾਅਵੇ ਕੀਤੇ ਜਾਂਦੇ ਹਨ। ਪੰਜਾਬ ਦੀਆਂ ਸਿਆਸੀ ਧਿਰਾਂ ਚੋਣਾਂ ਦੌਰਾਨ ਇਹਨਾਂ ਦਾਅਵਿਆਂ ਨੂੰ ਹੀ ਅਪਣਾ ਸਹਾਰਾ ਬਣਾ ਲੈਂਦੀਆਂ ਹਨ। ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਵੀ ਕੁਝ ਅਜਿਹਾ ਹੀ ਕੀਤਾ ਜਾ ਰਿਹਾ ਹੈ।

Punjab govtPhoto

ਇਕ ਪਾਸੇ ਜਿੱਥੇ ਪੰਜਾਬ ਸਰਕਾਰ ਆਏ ਦਿਨ ਨਸ਼ਾ ਸਮਗਲਿੰਗ ‘ਤੇ ਰੋਕ ਲਗਾਉਣ ਦੀ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਮੀਡੀਆਂ ਰਿਪੋਰਟਾਂ ਵਿਚ ਸਰਕਾਰ ਦੇ ਇਹਨਾਂ ਦਾਅਵਿਆਂ ਦੀ ਹੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਅਧੀਨ ਪੈਂਦੇ ਸ਼ਹਿਰ ਜਲਾਲਾਬਾਦ ਵਿਚ ਸ਼ਰੇਆਮ ਘਰਾਂ ਅਤੇ ਦੁਕਾਨਾਂ ਵਿਚ ਆਨਲਾਈਨ ਸੱਟੇਬਾਜ਼ੀ ਦਾ ਕੰਮ ਜ਼ੋਰਾ-ਸ਼ੋਰਾਂ ‘ਤੇ ਚੱਲ ਰਿਹਾ ਹੈ। ਇਸ ਗੈਰ ਕਾਨੂੰਨੀ ਕੰਮ ਦੇ ਸਬੂਤ ਮੀਡੀਆ ਦੇ ਹੱਥ ਲੱਗੇ ਹਨ।

PhotoPhoto

ਇਕ ਨਿੱਜੀ ਪੰਜਾਬੀ ਮੀਡੀਆ ਚੈਨਲ ਵੱਲੋਂ ਇਸ ਸੱਟੇਬਾਜ਼ੀ ਨੂੰ ਅਪਣੇ ਕੈਮਰੇ ਵਿਚ ਕੈਦ ਕੀਤਾ ਗਿਆ ਹੈ। ਦਰਅਸਲ ਸ਼ਹਿਰ ਜਲਾਲਾਬਾਦ ਵਿਚ ਰਠੋੜਾਵਾਲਾ ਮੁਹੱਲਾ, ਅਨਾਜ ਮੰਡੀ, ਭਾਈ ਸੰਤ ਸਿੰਘ ਸਟ੍ਰੀਟ, ਦਸ਼ਮੇਸ਼ ਨਗਰੀ, ਡੀਏਵੀ ਕਾਲਜ ਰੋਡ ਅਤੇ ਸ਼ਹਿਰ ਦੀਆਂ ਹੋਰ ਵੱਖ ਵੱਖ ਗਲੀਆਂ ਤੇ ਬਜ਼ਾਰਾਂ ਵਿਚ ਸ਼ਰੇਆਮ ਦੜੇ-ਸੱਟੇ ਦੀਆਂ ਪਰਚੀਆਂ ਲਿਖੀਆਂ ਜਾ ਰਹੀਆਂ ਹਨ।

PhotoPhoto

ਹੈਰਾਨੀ ਦੀ ਗੱਲ ਇਹ ਹੈ ਕਿ ਇਸ ਗੈਰ-ਕਾਨੂੰਨੀ ਕੰਮ ‘ਤੇ ਪ੍ਰਸ਼ਾਸਨ ਅਤੇ ਪੁਲਿਸ ਦੀ ਨਜ਼ਰ ਕਿਉਂ ਨਹੀਂ ਪੈ ਰਹੀ। ਦੱਸਿਆ ਗਿਆ ਹੈ ਕਿ ਗੰਗਾ ਨਗਰ ਅਤੇ ਅਬੋਹਰ ਦੇ ਲੋਕਾਂ ਵੱਲੋਂ ਕਰੀਬ 20 ਤੋਂ 25 ਲੱਖ ਦੀ ਸੱਟੇਬਾਜ਼ੀ ਦਾ ਕੰਮ ਚਲਾਇਆ ਜਾ ਰਿਹਾ ਹੈ। ਇਸ ਗੈਰ-ਕਾਨੂੰਨੀ ਧੰਦੇ ਵਿਚ ਸ਼ਹਿਰ ਜਲਾਲਾਬਾਦ ਦੇ ਲੋਕ ਵੀ ਇਹਨਾਂ ਲੋਕਾਂ ਦਾ ਪੂਰਾ ਸਾਥ ਦੇ ਰਹੇ ਹਨ।

PolicePhoto

ਇਸ ਧੰਦੇ ਨੇ ਸ਼ਹਿਰ ਦੇ ਕਈ ਪਰਵਾਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ। ਇਸ ਦੇ ਚਲਦਿਆਂ ਕਈ ਲੋਕਾਂ ਨੇ ਆਮਤ ਹੱਤਿਆ ਵੀ ਕੀਤੀ ਹੈ। ਸ਼ਹਿਰ ਵਿਚ ਸਿਰਫ ਦੜਾ ਸੱਟਾ ਹੀ ਨਹੀਂ ਬਲਕਿ ਆਨਲਾਈਨ ਚੱਕਰੀ ਪੂਲ ਦਾ ਧੰਦਾ ਵੀ ਚੱਲ ਰਿਹਾ ਹੈ। ਇਸ ਸਬੰਧੀ ਥਾਣਾ ਸਿਟੀ ਮੁਖੀ ਲੇਖਰਾਜ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

PhotoPhoto

ਇਸ ਤੋਂ ਬਾਅਦ ਜਦੋਂ ਡੀਐਸਪੀ ਜਸਪਾਲ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਇਸ ‘ਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਇਸ ਸਾਰੇ ਮਾਮਲੇ ਤੋਂ ਬਾਅਦ ਹੁਣ ਇਹ ਸਵਾਲ ਪੈਦਾ ਹੁੰਦਾ ਹੈ ਕਿ ਇੰਨੇ ਵੱਡੇ ਪੱਧਰ ‘ਤੇ ਚੱਲ ਰਹੇ ਇਸ ਗੈਰ-ਕਾਨੂੰਨੀ ਕੰਮ ‘ਤੇ ਪੁਲਿਸ ਤੇ ਪ੍ਰਸ਼ਾਸਨ ਦੀ ਨਜ਼ਰ ਕਿਵੇਂ ਨਹੀਂ ਪਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement