
ਆਰਥਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਮੁਹਈਆ ਕਰਵਾਏ 491.26 ਲੱਖ ਦੇ ਕਰਜ਼ੇ : ਧਰਮਸੋਤ
ਨਾਭਾ, 12 ਫ਼ਰਵਰੀ (ਬਲਵੰਤ ਹਿਆਣਾ) : ਪੰਜਾਬ ਦੇ ਆਰਥਕ ਤੌਰ ’ਤੇ ਕਮਜ਼ੋਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ 491.26 ਲੱਖ ਦੇ ਕਰਜ਼ੇ ਮੁਹਈਆ ਕਰਵਾਏ ਗਏ ਹਨ। ਇਹ ਕਰਜ਼ੇ 289 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹਈਆ ਕਰਵਾਏ ਗਏ ਹਨ।
ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਪੰਜਾਬ ਪਛੜੀਆਂ ਸ਼ੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਸਾਲ 2020-2021 ਦੌਰਾਨ ਪਛੜੀਆਂ ਸ਼ੇਣੀਆਂ ਦੇ 751 ਨੌਜਵਾਨਾਂ ਨੂੰ 1127.75 ਲੱਖ ਦੇ ਕਰਜ਼ੇ ਵੰਡਣ ਦਾ ਟੀਚਾ ਮਿਥਿਆ ਗਿਆ ਸੀ। ਉਨ੍ਹਾਂ ਦਸਿਆ ਕਿ ਹੁਣ ਤਕ 279 ਨੌਜਵਾਨਾਂ ਨੂੰ 474.46 ਲੱਖ ਦੇ ਕਰਜ਼ੇ ਘੱਟ ਵਿਆਜ਼ ਦਰਾਂ ’ਤੇ ਮੁਹਈਆ ਕਰਵਾਏ ਜਾ ਚੁੱਕੇ ਹਨ ਅਤੇ ਹੋਰਨਾਂ ਨੌਜਵਾਨਾਂ ਨੂੰ ਕਰਜ਼ ਮੁਹਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦਸਿਆ ਕਿ ਸੂਬੇ ਦੇ ਆਰਥਕ ਤੌਰ ’ਤੇ ਕਮਜ਼ੋਰ 10 ਨੌਜਵਾਨਾਂ ਨੂੰ 16.80 ਲੱਖ ਰੁਪਏ ਦੇ ਕਰਜ਼ੇ ਘੱਟ ਵਿਆਜ਼ ਦਰਾਂ ’ਤੇ ਸਵੈ-ਰੁਜ਼ਗਾਰ ਲਈ ਮੁਹਈਆ ਕਰਵਾਏ ਗਏ ਹਨ। ਸਮਾਜਕ ਨਿਆਂ ਮੰਤਰੀ ਨੇ ਦਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਲਗਭੱਗ 4 ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 1459 ਗ਼ਰੀਬ ਪਛੜੀਆਂ ਸ਼ੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਕ ਤੌਰ ’ਤੇ ਕਮਜ਼ੋਰ ਵਰਗ ਦੇ ਨੌਜਵਾਨਾਂ ਨੂੰ 2436.74 ਲੱਖ ਰੁਪਏ ਦੇ ਕਰਜ਼ੇ ਮੁਹਈਆ ਕਰਵਾਏ ਜਾ ਚੁੱਕੇ ਹਨ। ਜਿਨ੍ਹਾਂ ਨੂੰ ਪ੍ਰਾਪਤ ਕਰ ਕੇ ਉਹ ਅਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਚੁੱਕੇ ਹਨ ਅਤੇ ਅਪਣਾ ਜੀਵਨ ਨਿਰਬਾਹ ਕਰ ਰਹੇ ਹਨ।