ਜਥਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ
Published : Feb 13, 2021, 1:56 am IST
Updated : Feb 13, 2021, 1:56 am IST
SHARE ARTICLE
image
image

ਜਥਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ

ਰੁੜਕੀ ਕਲਾਂ, 12 ਫ਼ਰਵਰੀ (ਸੁਖਵਿੰਦਰ ਲਸੋਈ) : ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਮਾਸਟਰ ਕਰਨੈਲ ਸਿੰਘ ਨਾਰੀਕੇ ਦੀ ਅਗਵਾਈ ਹੇਠ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜਨਮ ਦਿਨ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਾਰਟੀ ਵਰਕਰਾਂ ਦਾ ਜਥਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਤੇ ਮਾਸਟਰ ਕਰਨੈਲ ਸਿੰਘ ਨਾਰੀਕੇ ਅਤੇ ਬਲਜਿੰਦਰ ਸਿੰਘ ਲਸੋਈਈ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਵੀਹਵੀਂ ਸਦੀ ਦੇ ਮਹਾਨ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਦਾ ਜਨਮ ਦਿਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਨਾਲ  ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਹਲਕਾ ਅਮਰਗੜ੍ਹ ਦੇ ਪਿੰਡਾਂ ਤੋਂ ਜਥੇ ਸ੍ਰੀ ਫਤਿਹਗੜ੍ਹ ਸਾਹਿਬ ਲਈ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਦੀ ਸੋਚ ਤੇ ਪਹਿਰਾ ਦੇਣ ਲਈ ਹਮੇਸ਼ਾ ਤਿਆਰ ਰਹਿਣਗੇ। ਪਾਰਟੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਦਰਸਾਏ ਮਾਰਗ ਤੇ ਚੱਲਣ ਦੀ ਕੋਸÇ ਕੀਤੀ ਜਾਵੇਗੀ। ਇਸ ਮੌਕੇ ਤੇ ਉਨ੍ਹਾਂ ਨਾਲ ਨੌਜਵਾਨ ,ਔਰਤਾਂ, ਬੱਚੇ ਬਜ਼ੁਰਗ ਭਾਰੀ ਸੰਖਿਆ ਵਿੱਚ ਸ਼ਾਮਲ ਸਨ।
 

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement