ਖੇਤੀ ਲਈ ਬਹੁਤ ਉਪਯੋਗੀ ਹੈ ਨਿੰਮ
Published : Feb 13, 2021, 4:16 pm IST
Updated : Feb 13, 2021, 4:16 pm IST
SHARE ARTICLE
Neem
Neem

ਇਹ ਰਸ ਚੂਸਣ ਵਾਲੇ ਕੀੜਿਆਂ ਦੀ ਜ਼ਿਆਦਾ ਰੋਧਕ ਨਹੀਂ ਹੈ।

ਮੁਹਾਲੀ: ਨਿੰਮ ਬਹੁਤ ਹੀ ਉਪਯੋਗੀ ਰੁੱਖ ਹੈ। ਇਸ ਦੀ ਵਰਤੋਂ ਸਦੀਆਂ ਤੋਂ ਹੁੰਦੀ ਆ ਰਹੀ ਹੈ ਪਰ ਹੁਣ ਦੇ ਦਿਨਾਂ ਵਿਚ ਅਸੀਂ ਇਸ ਦੀ ਮਹੱਤਤਾ ਨੂੰ ਭੁਲ ਚੁੱਕੇ ਹਾਂ। ਅੱਜ ਵੀ ਇਸ ਦੀ ਵਰਤੋਂ ਖੇਤੀਬਾੜੀ ਵਿਚ ਬਹੁਤ ਜਗ੍ਹਾ ’ਤੇ ਕੀਤੀ ਜਾਂਦੀ ਹੈ। ਨਿੰਮ ਦੀ ਵਰਤੋਂ ਕੀਟਨਾਸ਼ਕ, ਖਾਦ, ਉੱਲੀ ਰੋਗ, ਜੀਵਾਣੂ ਰੋਗ ਅਤੇ ਹੋਰ ਕਈ ਤਰ੍ਹਾਂ ਦੇ ਜ਼ਰੂਰੀ ਤੱਤ ਪ੍ਰਦਾਨ ਕਰਨ ਵਾਸਤੇ ਕੀਤੀ ਜਾ ਸਕਦੀ ਹੈ। ਆਉ ਜਾਣਦੇ ਹਾਂ ਨਿੰਮ ਦੀ ਵੱਖ-ਵੱਖ ਤਰ੍ਹਾਂ ਨਾਲ ਖੇਤਾਂ ਵਿਚ ਵਰਤੋਂ।

NeemNeem

ਰਸਾਇਣਿਕ ਦਵਾਈਆਂ ਦੀ ਸਪਰੇਅ ਨਿੰਮ ਨਾਲ ਮਿਲਾ ਕੇ ਕਰੋ। ਇਸ ਤਰ੍ਹਾਂ ਕਰਨ ਨਾਲ ਰਸਾਇਣਿਕ ਦਵਾਈਆਂ ਦੀ ਵਰਤੋਂ ਵਿਚ 25-30 ਫ਼ੀ ਸਦੀ ਕਮੀ ਆਉਂਦੀ ਹੈ। ਨਿੰਮ ਦੀ ਸਪਰੇਅ ਸਵੇਰ ਜਾਂ ਸ਼ਾਮ ਦੇ ਸਮੇਂ ਕਰਨੀ ਚਾਹੀਦੀ ਹੈ। ਨਿੰਮ ਕੇਕ ਪਾਊਡਰ ਪਾਉਣ ਨਾਲ ਖੇਤ ਵਿਚ ਬਹੁ-ਪੱਖੀ ਪ੍ਰਭਾਵ ਦੇਖੇ ਜਾ ਸਕਦੇ ਹਨ। ਜਿਵੇਂ ਕਿ ਇਸ ਨਾਲ ਪੌਦੇ ਨਿਮਾਟੋਡ ਅਤੇ ਫ਼ੰਗਸ ਤੋਂ ਬਚੇ ਰਹਿੰਦੇ ਹਨ।

Neem face packsNeem

ਇਸ ਵਿਧੀ ਨਾਲ ਜ਼ਮੀਨ ਦੇ ਤੱਤ ਆਸਾਨੀ ਨਾਲ ਪੌਦੇ ਨਾਲ ਮਿਲ ਜਾਂਦੇ ਹਨ। ਨਿੰਮ ਹਾਨੀਕਾਰਕ ਕੀਟਾਂ ਦੇ ਜੀਵਨ-ਚੱਕਰ ਨੂੰ ਵੀ ਪ੍ਰਭਾਵਤ ਕਰਦੀ ਹੈ, ਜਿਵੇਂ ਕਿ ਅੰਡੇ, ਲਾਰਵਾ ਆਦਿ। ਇਸ ਤੋਂ ਇਲਾਵਾ ਭੂੰਡੀਆਂ, ਸੁੰਡੀਆਂ ਅਤੇ ਟਿੱਡਿਆਂ ਆਦਿ ’ਤੇ ਵੀ ਪ੍ਰਭਾਵ ਪੈਂਦਾ ਹੈ।

Neem Neem

ਇਹ ਰਸ ਚੂਸਣ ਵਾਲੇ ਕੀੜਿਆਂ ਦੀ ਜ਼ਿਆਦਾ ਰੋਧਕ ਨਹੀਂ ਹੈ। ਜੇਕਰ ਨਿੰਮ ਦਾ ਗੁੱਦਾ ਯੂਰੀਆ ਨਾਲ ਵਰਤਿਆ ਜਾਵੇ ਤਾਂ ਖਾਦ ਦਾ ਪ੍ਰਭਾਵ ਵੱਧ ਜਾਂਦਾ ਹੈ ਅਤੇ ਜ਼ਮੀਨ ਵਿਚਲੀਆਂ ਹਾਨੀਕਾਰਕ ਬੀਮਾਰੀਆਂ ਅਤੇ ਕੀਟਾਂ ਤੋਂ ਬਚਾਅ ਹੁੰਦਾ ਹੈ। ਸਿਉਂਕ ਤੋਂ ਬਚਾਅ ਲਈ 3-5 ਕਿਲੋ ਨਿੰਮ ਪਾਊਡਰ ਨੂੰ ਬਿਜਾਈ ਤੋਂ ਪਹਿਲਾਂ ਇਕ ਏਕੜ ਮਿੱਟੀ ਵਿਚ ਮਿਲਾਉ।

ਮੁੰਗਫਲੀ ਵਿਚ ਪੱਤੇ ਦੇ ਸੁਰੰਗੀ ਕੀੜੇ ਲਈ 1.0 ਫ਼ੀ ਸਦੀ ਦੇ ਬੀਜਾਂ ਦੇ ਰਸ ਜਾਂ 2 ਫ਼ੀ ਸਦੀ ਨਿੰਮ ਦੇ ਤੇਲ ਦੀ ਸਪਰੇਅ ਬਿਜਾਈ ਤੋਂ 35-40 ਦਿਨਾਂ ਬਾਅਦ ਕਰੋ। ਜੜ੍ਹਾਂ ਵਿਚ ਗੰਢਾਂ ਬਣਨ ਦੀ ਬੀਮਾਰੀ ਦੀ ਰੋਕਥਾਮ ਲਈ 50 ਗ੍ਰਾਮ ਨਿੰਮ ਪਾਊਡਰ ਨੂੰ 50 ਲੀਟਰ ਪਾਣੀ ਵਿਚ ਪੂਰੀ ਰਾਤ ਡੋਬੋ ਅਤੇ ਫਿਰ ਸਪਰੇਅ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement