ਪ੍ਰਧਾਨ ਮੰਤਰੀ ਨੇ 'ਭਾਰਤ ਮਾਤਾ ਦਾ ਇਕ ਟੁਕੜਾ' ਚੀਨ ਨੂੰ  ਦਿਤਾ : ਰਾਹੁਲ
Published : Feb 13, 2021, 12:57 am IST
Updated : Feb 13, 2021, 12:57 am IST
SHARE ARTICLE
image
image

ਪ੍ਰਧਾਨ ਮੰਤਰੀ ਨੇ 'ਭਾਰਤ ਮਾਤਾ ਦਾ ਇਕ ਟੁਕੜਾ' ਚੀਨ ਨੂੰ  ਦਿਤਾ : ਰਾਹੁਲ

ਕਿਹਾ, ਪ੍ਰਧਾਨ ਮੰਤਰੀ ਚੀਨ ਸਾਹਮਣੇ ਝੁੱਕ ਗਏ ਅਤੇ ਫ਼ੌਜੀਆਂ ਦੀ ਸ਼ਹਾਦਤ ਨਾਲ ਕੀਤਾ ਧੋਖਾ


ਨਵੀਂ ਦਿੱਲੀ, 12 ਫ਼ਰਵਰੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁਕਰਵਾਰ ਨੂੰ  ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਭਾਰਤ ਮਾਤਾ ਦਾ ਇਕ ਟੁਕੜਾ' ਚੀਨ ਨੂੰ  ਦੇ ਦਿਤਾ | ਉਨ੍ਹਾਂ ਇਹ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਚੀਨ ਸਾਹਮਣੇ ਝੁੱਕ ਗਏ ਅਤੇ ਉਨ੍ਹਾਂ ਨੇ ਫ਼ੌਜੀਆਂ ਦੀ ਸ਼ਹਾਦਤ ਨਾਲ ਧੋਖਾ ਕੀਤਾ ਹੈ | 
ਕਾਂਗਰਸ ਨੇਤਾ ਨੇ ਕਿਹਾ ਕਿ ਵੀਰਵਾਰ ਨੂੰ  ਰਖਿਆ ਮੰਤਰੀ ਨੇ ਦੋਹਾਂ ਸਦਨਾਂ 'ਚ ਬਿਆਨ ਦਿਤਾ | ਕਈ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ  ਸਪੱਸ਼ਟ ਕਰਨ ਦੀ ਲੋੜ ਹੈ | ਪਹਿਲੀ ਗੱਲ ਇਹ ਹੈ ਕਿ ਇਸ ਰੇੜਕੇ ਦੇ ਸ਼ੁਰੂਆਤ ਤੋਂ ਹੀ ਭਾਰਤ ਦਾ ਇਹ ਰੁਖ਼ ਰਿਹਾ ਹੈ ਕਿ ਅਪ੍ਰੈਲ 2020 ਤੋਂ ਪਹਿਲਾਂ ਵਾਲੀ ਸਥਿਤੀ ਬਹਾਲ ਹੋਣੀ ਚਾਹੀਦੀ ਹੈ ਪਰ ਰਖਿਆ ਮੰਤਰੀ ਦੇ ਬਿਆਨ ਤੋਂ ਸਪੱਸ਼ਟ ਹੈ ਕਿ ਅਸੀਂ ਫਿੰਗਰ 4 ਤੋਂ ਫਿੰਗਰ 3 ਤਕ ਆ ਗਏ | 
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਾਰਤੀ ਸਰਹੱਦ ਚੀਨ ਨੂੰ  ਕਿਉਂ ਦਿਤੀ? ਇਸ ਦਾ ਜਵਾਬ ਪ੍ਰਧਾਨ ਮੰਤਰੀ ਅਤੇ ਰਖਿਆ ਮੰਤਰੀ ਨੇ ਦੇਣਾ ਹੈ | ਦੇਪਸਾਂਗ ਇਲਾਕੇ 'ਚ ਚੀਨ ਸਾਡੀ ਸਰਹੱਦ ਅੰਦਰ ਆਇਆ ਹੈ | ਇਸ ਬਾਰੇ ਰਖਿਆ ਮੰਤਰੀ ਨੇ ਇਕ ਸ਼ਬਦ ਨਹੀਂ ਬੋਲਿਆ |
ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸੱਚਾਈ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਪਵਿੱਤਰ ਜ਼ਮੀਨ ਚੀਨ ਨੂੰ  ਦੇ ਦਿਤੀ ਹੈ, ਉਨ੍ਹਾਂ ਨੇ ਭਾਰਤ ਮਾਤਾ ਦਾ ਇਕ ਟੁਕੜਾ ਚੀਨ ਨੂੰ  ਦੇ ਦਿਤਾ ਹੈ | 
ਦਸਣਯੋਗ ਹੈ ਕਿ ਰਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ  ਸੰਸਦ ਦੇ ਦੋਹਾ ਸਦਨਾਂ ਨੂੰ  ਦਸਿਆ ਕਿ ਚੀਨ ਨਾਲ ਪੈਂਗੋਗ ਝੀਲ ਦੇ ਉੱਤਰ ਅਤੇ ਦੱਖਣ ਕਿਨਾਰਿਆਂ 'ਤੇ ਫ਼ੌਜੀਆਂ 

imageimage
ਦੇ ਪਿੱਛੇ ਹਟਣ ਦਾ ਸਮਝੌਤਾ ਹੋ ਗਿਆ ਹੈ ਅਤੇ ਭਾਰਤ ਨੇ ਇਸ ਗੱਲਬਾਤ 'ਚ ਕੁਝ ਵੀ ਗਵਾਇਆ ਨਹੀਂ ਹੈ | 
ਰਾਜਨਾਥ ਨੇ ਕਿਹਾ ਕਿ ਪੈਂਗੋਗ ਝੀਲ ਖੇਤਰ 'ਚ ਚੀਨ ਨਾਲ ਫ਼ੌਜੀਆਂ ਦੇ ਪਿੱਛੇ ਹਟਣ ਦਾ ਸਮਝੌਤਾ ਹੋਇਆ ਹੈ, ਉਸ ਅਨੁਸਾਰ ਦੋਵੇਂ ਪੱਖ ਮੋਹਰੀ ਤਾਇਨਾਤੀ ਚਰਨਬੱਧ, ਤਾਲਮੇਲ ਤਰੀਕੇ ਨਾਲ ਹਟਾਉਣਗੇ | ਉਨ੍ਹਾਂ ਇਹ ਵੀ ਦਸਿਆ ਕਿ ਹਾਲੇ ਵੀ ਪੂਰਬੀ ਲੱਦਾਖ਼ 'ਚ ਅਸਲ ਕੰਟਰੋਲ ਰੇਖਾ 'ਤੇ ਤਾਇਨਾਤੀ ਅਤੇ ਗਸ਼ਤੀ ਬਾਰੇ ਕੁਝ ਪੈਂਡਿੰਗ ਮੁੱਦੇ ਬਚੇ ਹੋਏ ਹਨ, ਜਿਨ੍ਹਾਂ ਨੂੰ  ਅੱਗੇ ਦੀ ਗੱਲਬਾਤ 'ਚ ਰਖਿਆ ਜਾਵੇਗਾ | (ਪੀਟੀਆਈ)

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement