ਭੂਚਾਲ ਦੇ ਜ਼ਬਰਦਸਤ ਝਟਕਿਆਂ ਤੋਂ ਬਾਅਦ ਮੁੱਖ ਮੰਤਰੀ ਦਾ ਟਵੀਟ, ਪੰਜਾਬੀਆਂ ਲਈ ਕੀਤੀ ਅਰਦਾਸ
Published : Feb 13, 2021, 9:02 am IST
Updated : Feb 13, 2021, 10:32 am IST
SHARE ARTICLE
Captain Amarinder Singh
Captain Amarinder Singh

ਪੰਜਾਬ ਸਣੇ ਉਤਰ ਭਾਰਤ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ

ਚੰਡੀਗੜ੍ਹ: ਦੇਰ ਰਾਤ ਪੰਜਾਬ, ਉਤਰਾਖੰਡ, ਜੰਮੂ, ਦਿੱਲੀ ਵਿਚ ਦੋ ਵਾਰ ਲਗਾਤਾਰ ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਦੱਸਿਆ ਕਿ ਸੂਬੇ ਵਿਚ ਭੂਚਾਲ ਕਾਰਨ ਕਿਸੇ ਵੀ ਤਰੀਕੇ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ਹੈ।

Earthquake In Chandigarh, Punjab And HaryanaEarthquake

ਉਹਨਾਂ ਨੇ ਟਵੀਟ ਕੀਤਾ, ‘ਭੂਚਾਲ ਤੋਂ ਬਾਅਦ ਹੁਣ ਤੱਕ ਅੰਮ੍ਰਿਤਸਰ ਜਾਂ ਪੰਜਾਬ ਦੇ ਹੋਰ ਹਿੱਸਿਆਂ ਤੋਂ ਕਿਸੇ ਵੀ ਤਰੀਕੇ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ਹੈ।‘ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਸਥਿਤੀ 'ਤੇ ਪੂਰੀ ਨਜ਼ਰ ਰੱਖ ਰਹੇ ਹਨ। ਉਹਨਾਂ ਕਿਹਾ, ‘ਅਰਦਾਸ ਕਰਦਾ ਹਾਂ ਕਿ ਤੁਸੀਂ ਸਾਰੇ ਸੁਰੱਖਿਅਤ ਹੋਵੋਗੇ।‘

TweetTweet

ਦੱਸ ਦਈਏ ਕਿ ਦੇਰ ਰਾਤ ਭੂਚਾਲ ਦੇ ਝਟਕੇ ਲੱਗਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਸੀ ਤੇ ਲੋਕ ਅਪਣੇ ਘਰਾਂ ’ਚੋਂ ਬਾਹਰ ਆ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। ਭੂਚਾਲ ਭਾਰਤੀ ਸਮੇਂ ਅਨੁਸਾਰ ਰਾਤ 10.34 ਵਜੇ ਆਇਆ ਜਿਸ ਦਾ ਕੇਂਦਰ ਤਜਾਕਿਸਤਾਨ ਰਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement