7 ਸਾਲਾ ਬੱਚੀ ਜਬਰ-ਜ਼ਨਾਹ ਮਾਮਲੇ ‘ਚ ਚਾਈਲਡ ਪ੍ਰੋਟੈਕਸ਼ਨ ਕਮਿਸ਼ਨ ਵੱਲੋਂ SIT ਦਾ ਗਠਨ
Published : Feb 13, 2021, 2:44 pm IST
Updated : Feb 13, 2021, 2:44 pm IST
SHARE ARTICLE
Child
Child

ਲੁਧਿਆਣਾ ‘ਚ 7 ਸਾਲ ਦੀ ਬੱਚੀ ਦੇ ਨਾਲ ਹੋਏ ਬਲਾਤਕਾਰ ਦਾ ਮਾਮਲਾ ਲਗਾਤਾਰ ਵਧਦਾ...

ਲੁਧਿਆਣਾ: ਲੁਧਿਆਣਾ ‘ਚ 7 ਸਾਲ ਦੀ ਬੱਚੀ ਦੇ ਨਾਲ ਹੋਏ ਬਲਾਤਕਾਰ ਦਾ ਮਾਮਲਾ ਲਗਾਤਾਰ ਵਧਦਾ ਜਾ ਰਿਹਾ ਹੈ, ਪੁਲਿਸ ਵੱਲੋਂ ਬੱਚੀ ਦੇ ਭਰਾ ਨੂੰ ਬਲਾਤਕਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ, ਪਰ ਪਰਿਵਾਰ ਲਗਾਤਾਰ ਇਸ ਦਾ ਵਿਰੋਧ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ, ਇਸੇ ਮਾਮਲੇ ਨੂੰ ਲੈ ਕੇ ਅੱਜ ਸਪੈਸ਼ਲ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚੇ ਅਤੇ ਉਨ੍ਹਾਂ ਨੇ ਪਰਿਵਾਰ ਨਾਲ ਅਤੇ ਬੱਚੀ ਦੇ ਨਾਲ ਮੁਲਾਕਾਤ ਕੀਤੀ ਹੈ।

RAPERape Case

ਰਜਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਆਪਣੇ ਬੇਟੇ ਦੇ ਬੇਕਸੂਰ ਹੋਣ ਦਾ ਖਦਸ਼ਾ ਹੈ ਇਸ ਕਰਕੇ ਉਹਨਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਦੀ ਦੇਖ-ਰੇਖ ਵਿਚ ਇਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸੀਨੀਅਰ ਅਫਸਰਾਂ ਨੂੰ ਤੈਨਾਤ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਬੱਚੀ ਨੂੰ ਮਾਲੀ ਮਦਦ ਦੇਣ ਲਈ ਕਮਿਸ਼ਨ ਵੱਲੋਂ ਸਿਫਾਰਿਸ਼ ਕਰ ਦਿੱਤੀ ਗਈ ਹੈ ਅਤੇ 4 ਤੋਂ 7 ਲੱਖ ਰੁਪਏ ਤੱਕ ਦੀ ਬੱਚੀ ਨੂੰ ਮਦਦ ਦਿੱਤੀ ਜਾਵੇਗੀ।

rapeRape Case

ਉਨ੍ਹਾਂ ਕਿਹਾ ਕਿ ਬੱਚੀ ਦੇ ਪਰਿਵਾਰ ਨਾਲ ਅਤੇ ਬੱਚੀ ਦਾ ਹਾਲ ਵੀ ਉਨ੍ਹਾਂ ਨੇ ਜਾਣਿਆ ਹੈ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਿਸੇ ‘ਤੇ ਸ਼ੱਕ ਤਾਂ ਨਹੀਂ ਹੈ ਪਰ ਫਿਰ ਵੀ ਪਰਿਵਾਰ ਦੀ ਤਸੱਲੀ ਲਈ ਮਾਮਲੇ ਦੀ ਜਾਂਚ ਐਸ ਆਈ ਟੀ ਵੱਲੋਂ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਦੇ ਵਿਚ ਜੁਰਮ ਵਧ ਹੋਣ ਦਾ ਕਾਰਨ ਪਰਵਾਸੀਆਂ ਦੀ ਤਦਾਦ ਵਧੇਰੇ ਹੋਣਾ ਵੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਹੀ ਕਮਿਸ਼ਨ ਵੱਲੋਂ ਕੰਮ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement