
ਨਾਭਾ ਵਿਚ ਕਾਰ-ਬੱਸ-ਮੋਟਰਸਾਈਕਲ ਦੀ ਟੱਕਰ ਵਿਚ ਨੌਜਵਾਨ ਦੀ ਮੌਤ
ਨਾਭਾ, 12 ਫ਼ਰਵਰੀ (ਬਲਵੰਤ ਹਿਆਣਾ): ਅੱਜ ਨਾਭਾ ਦੇ ਗਰਿੱਡ ਚੌਕ ਦੇ ਨਜ਼ਦੀਕ 3 ਨੌਜਵਾਨ ਮੋਟਰਸਾਈਕਲ ’ਤੇ ਆ ਰਹੇ ਸੀ ਤਾਂ ਰਸਤੇ ਵਿਚ ਇਕ ਕਾਰ ਨਾਲ ਉਨ੍ਹਾਂ ਦਾ ਮੋਟਰਸਾਈਕਲ ਟਕਰਾ ਗਿਆ ਉਸ ਤੋਂ ਬਾਅਦ ਤੇਜ਼ ਰਫ਼ਤਾਰ ਬੱਸ ਨਾਲ ਟਕਰਾਉਣ ਨਾਲ ਮੌਕੇ ਉਤੇ ਇਕ ਨੌਜਵਾਨ ਦੀ ਮੌਤ ਹੋ ਗਈ ਜਿਸ ਵਿਚ ਦੋ ਨੌਜਵਾਨ ਗੰਭੀਰ ਰੂਪ ਵਿਚ ਫ਼ੱਟੜ ਹੋ ਗਏ। ਇਸ ਦਰਦਨਾਕ ਹਾਦਸੇ ਦੀ ਸਾਰੀ ਘਟਨਾ ਸੀਸੀਟੀਵੀ ਫ਼ੁਟੇਜ ਵਿਚ ਕੈਦ ਹੋ ਗਈ, ਘਟਨਾ ਵਾਲੀ ਥਾਂ ਉਤੇ ਪਹੁੰਚੇ ਪੁਲਿਸ ਦੇ ਜਾਂਚ ਅਧਿਕਾਰੀ ਸੁਖਦਰਸ਼ਨ ਸਿੰਘ ਨੇ ਕਿਹਾ ਕਿ ਅਸੀ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਜੋ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਵਿਰੁਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਮ੍ਰਿਤਕ ਨੌਜਵਾਨ ਨਰਿੰਦਰ ਸਿੰਘ ਨੇੜਲੇ ਪਿੰਡ ਮੰਡੌੜ ਦੇ ਰਹਿਣ ਵਾਲਾ ਸੀ ਜੋ ਕੀ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਨਰਿੰਦਰ ਸਿੰਘ ਅਪਣੇ ਪਿਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ। ਮ੍ਰਿਤਕ ਨਰਿੰਦਰ ਸਿੰਘ ਦੇ ਦੋਸਤ ਨੇ ਕਿਹਾ ਕਿ ਤਿੰਨੋਂ ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਨਾਭੇ ਜਸਪਾਲ ਕਾਲੋਨੀ ਵਿਚ ਕੰਮ ਉਤੇ ਆ ਰਹੇ ਸਨ ਜਿਸ ਦਾ ਗਰਿੱਡ ਚੌਕ ਨਜ਼ਦੀਕ ਹਾਦਸਾ ਵਾਪਰ ਗਿਆ ਜਿਸ ਵਿਚ ਨਰਿੰਦਰ ਸਿੰਘ ਦੀ ਮੌਤ ਹੋ ਗਈ।
ਫੋਟੋ ਨੰ: 12 ਪੀਏਟੀ 1