20 ਫਰਵਰੀ ਪੰਜਾਬ ਦੀ ਕਿਸਮਤ ਬਦਲਣ ਦਾ ਦਿਨ : ਭਗਵੰਤ ਮਾਨ
Published : Feb 13, 2022, 7:42 pm IST
Updated : Feb 13, 2022, 7:42 pm IST
SHARE ARTICLE
Bhagwant Mann
Bhagwant Mann

- ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਤੇ ਵਪਾਰ ਬਚਾਵਾਂਗੇ, ਆਮ ਲੋਕਾਂ 'ਚ ਖੁਸ਼ਹਾਲੀ ਲਿਆਵਾਂਗੇ : ਭਗਵੰਤ ਮਾਨ

- ਭਗਵੰਤ ਮਾਨ ਨੇ ਬਟਾਲਾ, ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਵਿੱਚ ਕੀਤਾ ਪ੍ਰਚਾਰ, 'ਆਪ' ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ

ਬਟਾਲਾ, ਕਾਦੀਆਂ, ਹਰਗੋਬਿੰਦਪੁਰ (ਗੁਰਦਾਸਪੁਰ)/ ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਐਤਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਬਟਾਲਾ, ਕਾਦੀਆਂ ਅਤੇ ਹਰਗੋਬਿੰਦਪੁਰ ਦੇ ਵੱਖ- ਵੱਖ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਬਟਾਲਾ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ, ਕਾਦੀਆਂ ਤੋਂ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਅਤੇ ਸ੍ਰੀ ਹਰਗੋਬਿੰਦਰਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਝਾੜੂ ਦਾ ਬਟਨ ਦੱਬ ਕੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।

Arvind KejriwalArvind Kejriwal

ਲੋਕਾਂ ਵਿੱਚ ਭਗਵੰਤ ਮਾਨ ਪ੍ਰਤੀ ਕਾਫ਼ੀ ਉਤਸ਼ਾਹ ਦਾ ਮਹੌਲ ਸੀ। ਭਾਰੀ ਸੰਖਿਆਂ ਵਿਚ ਮਾਨ ਨੂੰ ਦੇਖਣ ਅਤੇ ਸੁਣਨ ਲਈ ਲੋਕ ਪਹੁੰਚ ਰਹੇ ਸਨ ਅਤੇ ਥਾਂ- ਥਾਂ ਉਸਦਾ ਸਵਾਗਤ ਕਰ ਰਹੇ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 20 ਫਰਵਰੀ ਦਾ ਦਿਨ ਪੰਜਾਬ ਦੀ ਕਿਸਮਤ ਬਦਲਣ ਦਾ ਦਿਨ ਹੈ। ਇਹ ਦਿਨ ਭ੍ਰਿਸ਼ਟਾਚਾਰ ਅਤੇ ਮਾਫੀਆ ਤੋਂ ਛੁਟਾਕਰਾ ਪਾਉਣ ਦਾ ਦਿਨ ਹੈ। ਪੰਜਾਬ ਦੀ ਜਵਾਨੀ ਅਤੇ ਕਿਸਾਨੀ ਬਚਾਉਣ ਦਾ ਅਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਦਾ ਦਿਨ ਹੈ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਫਰਵਰੀ ਨੂੰ ਬਿਨ੍ਹਾਂ ਕਿਸੇ ਦੇ ਵਰਗਲਾਵੇ ਵਿੱਚ ਆਉਣ ਤੋਂ ਪੰਜਾਬ ਨੂੰ ਬਚਾਉਣ ਲਈ ਵੋਟਾਂ ਪਾਉਣ।

Bhagwant MannBhagwant Mann

ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ 50 ਸਾਲਾਂ ਤੋਂ ਅਕਾਲੀ, ਭਾਜਪਾ ਅਤੇ ਕਾਂਗਰਸ ਤੋਂ ਧੋਖ਼ਾ ਖਾਂਦੇ ਰਹੇ ਹਨ। ਇਸ ਵਾਰ ਪੰਜਾਬ ਦੇ ਲੋਕ ਧੋਖ਼ਾ ਨਹੀਂ ਖਾਣਗੇ। ਪਹਿਲਾ ਲੋਕਾਂ ਕੋਲ ਚੰਗਾ ਵਿਕਲਪ ਨਹੀਂ ਸੀ, ਇਸ ਲਈ ਉਹ ਅਕਾਲੀ ਤੇ ਭਾਜਪਾ ਤੋਂ ਤੰਗ ਆ ਕੇ ਕਾਂਗਰਸ ਨੂੰ ਵੋਟਾਂ ਦਿੰਦੇ ਸਨ ਅਤੇ ਕਾਂਗਰਸ ਤੋਂ ਤੰਗ ਆ ਕੇ ਅਕਾਲੀ ਨੂੰ ਚੁਣਦੇ ਸਨ। ਦੋਨਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਲੋਕਾਂ ਦੇ ਪੈਸੇ ਨਾਲ ਆਪਣੇ ਘਰ ਦੀਆਂ ਤਿਜੌਰੀਆਂ ਭਰ ਲਈਆਂ। ਇਸ ਵਾਰ ਲੋਕਾਂ ਕੋਲ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਚੰਗਾ ਅਤੇ ਇਮਾਨਦਾਰ ਵਿਕਲਪ ਹੈ। ਇਸ ਵਾਰ ਲੋਕ ਬਦਲਾਅ ਲਈ ਵੋਟ ਪਾਉਣਗੇ ਅਤੇ ਕਾਂਗਰਸ ਅਤੇ ਅਕਾਲੀ ਦਲ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣਗੇ।

Bhagwant MannBhagwant Mann

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰੀ ਉਤਰੇਗੀ। 'ਆਪ' ਸਰਕਾਰ ਆਮ ਲੋਕਾਂ ਦੀ ਸਰਕਾਰ ਹੋਵੇਗੀ। ਅਸੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ ਅਤੇ ਉਨ੍ਹਾਂ ਦੀ ਖੁਸ਼ਹਾਲੀ ਵਾਪਸ ਕਰਾਂਗੇ। ਅਸੀਂ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਵਪਾਰ ਨੂੰ ਬਚਾਵਾਂਗੇ। ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਵਾਂਗੇ। ਕਿਸਾਨਾਂ ਨੂੰ ਫ਼ਸਲਾਂ ਦੀਆਂ ਵਾਜ਼ਬ ਕੀਮਤਾਂ ਦੇਵਾਂਗੇ। ਫਸਲਾਂ ਦਾ ਉਤਪਾਦਨ ਵਧਾਵਾਂਗੇ ਅਤੇ ਸਮੇਂ ਸਿਰ ਫਸਲਾਂ ਦਾ ਭੁਗਤਾਨ ਕਰਾਂਗੇ। ਵਪਾਰੀ ਵਰਗ ਦੀਆਂ ਸਮੱਸਿਆਵਾਂ ਖ਼ਤਮ ਕਰਨ ਲਈ ਰੇਡ ਰਾਜ ਅਤੇ ਇੰਸਪੈਕਟਰ ਰਾਜ ਨੂੰ ਪੂਰੀ ਤਰ੍ਹਾਂ ਖ਼ਤਮ ਕਰਾਂਗੇ। ਪੰਜਾਬ ਦੇ ਵਿਕਾਸ ਲਈ ਇੱਕ ਸਥਿਰ ਅਤੇ ਇਮਾਨਦਾਰ ਸਰਕਾਰ ਦੀ ਜ਼ਰੂਰਤ ਹੈ। ਸਾਨੂੰ ਸਿਰਫ ਇੱਕ ਮੌਕਾ ਦੇਵੋ। ਅਸੀਂ ਤੁਹਾਨੂੰ ਨਿਰਾਸ਼ ਨਹੀਂ ਕਰਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement