'ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 417.26 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ'
Published : Feb 13, 2022, 4:34 pm IST
Updated : Feb 13, 2022, 4:34 pm IST
SHARE ARTICLE
CEO Dr. S. Karuna Raju
CEO Dr. S. Karuna Raju

29.26 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਕੀਤੀ ਜ਼ਬਤ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 12 ਫਰਵਰੀ, 2022 ਤੱਕ 417.26 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

 

CEO Dr. S. Karuna RajuCEO Dr. S. Karuna Raju

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 28.95 ਕਰੋੜ ਰੁਪਏ ਦੀ 48.30 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ 319.94 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 29.26 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

 

 

Karuna RajuKaruna Raju

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1360 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3744 ਵਿਅਕਤੀਆਂ ਵਿਰੁੱਧ ਪਹਿਲਾਂ ਹੀ  ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2439 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

 

Dr. S Karuna Raju

Dr. S Karuna Raju

 

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3132 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 25914 ਨਾਕੇ ਲਗਾਏ ਗਏ ਹਨ।  ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 3,79,520 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 125 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement