ਭਾਜਪਾ ਹੀ ਪੰਜਾਬ ਵਿਚ ਵਿਕਾਸ ਕਰੇਗੀ ਕਿਉਂਕਿ ਹੁਣ ਕਿਸਾਨ ਵੀ ਸਾਡੇ ਨਾਲ ਹਨ - ਮਨੋਜ ਤਿਵਾੜੀ 
Published : Feb 13, 2022, 4:26 pm IST
Updated : Feb 13, 2022, 4:26 pm IST
SHARE ARTICLE
Manoj Tiwari
Manoj Tiwari

ਵਿਰੋਧੀਆਂ 'ਤੇ ਸਾਧੇ ਨਿਸ਼ਾਨੇ

 

ਅੰਮ੍ਰਿਤਸਰ- ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦੇ ਹੀ ਭਾਜਪਾ ਦੇ ਸਟਾਰ ਪ੍ਰਚਾਰਕਾਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਕੇਂਦਰੀ ਮੰਤਰੀ ਹਰਦੀਪ ਪੁਰੀ ਤੋਂ ਬਾਅਦ ਸ਼ਨੀਵਾਰ ਨੂੰ ਉੱਤਰ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਐਤਵਾਰ ਨੂੰ ਅੰਮ੍ਰਿਤਸਰ 'ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰਜਸ਼ੈਲੀ 'ਤੇ ਨਿਸ਼ਾਨਾ ਸਾਧਿਆ।

Arvind KejriwalArvind Kejriwal

ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨਾਲ ਅੰਮ੍ਰਿਤਸਰ ਦੇ ਗਿਆਨੀ ਟੀ ਸਟਾਲ 'ਤੇ ਚਾਹ ਪੀਂਦੇ ਹੋਏ ਮਨੋਜ ਤਿਵਾੜੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਦੇਸ਼ ਦਾ ਨਹੀਂ ਸਗੋਂ ਦੁਨੀਆ ਦਾ ਤੀਜੇ ਦਰਜੇ ਦਾ ਮਾਡਲ ਹੈ। ਦਿੱਲੀ ਸਭ ਤੋਂ ਵੱਧ ਪ੍ਰਦੂਸ਼ਿਤ ਹੈ। ਦਿੱਲੀ ਵਿਚ ਗੰਦੇ ਪਾਣੀ ਦਾ ਦਰਿਆ ਹੈ। ਜਿੱਥੇ ਵਿਧਵਾ, ਬੁਢਾਪਾ ਅਤੇ ਅੰਗਹੀਣ ਪੈਨਸ਼ਨ ਨਹੀਂ ਮਿਲਦੀ, ਉਹ ਥਾਂ ਦਿੱਲੀ ਹੈ। ਕੇਜਰੀਵਾਲ ਦੇ ਮੁਹੱਲਾ ਕਲੀਨਿਕ 'ਚ ਦਵਾਈ ਖਾਣ ਨਾਲ ਬੱਚਿਆਂ ਦੀ ਮੌਤ ਹੋ ਰਹੀ ਹੈ, ਇਹ ਦਿੱਲੀ ਦਾ ਮਾਡਲ ਹੈ।

Manoj TiiwariManoj Tiiwari

ਮਨੋਜ ਤਿਵਾੜੀ ਨੇ ਕਿਹਾ ਕਿ ਕੇਜਰੀਵਾਲ ਹਰ ਪਲ ਗ੍ਰਿਫ਼ਤਾਰੀ ਤੋਂ ਡਰਦੇ ਹਨ। ਉਨ੍ਹਾਂ ਨੂੰ ਡਰ ਸਤਾਉਂਦਾ ਹੈ ਕਿ ਕਦੋਂ ਉਨ੍ਹਾਂ ਦੇ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਭ੍ਰਿਸ਼ਟਾਚਾਰ ਨਾਲ ਗ੍ਰਸਤ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਕਦੇ ਮੌਕਾ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਮੈਂ ਚੋਣਾਂ ਵਿਚ ਅਜਿਹਾ ਪ੍ਰਚਾਰ ਕਦੇ ਨਹੀਂ ਦੇਖਿਆ, ਜਿੰਨਾ ਆਮ ਆਦਮੀ ਪਾਰਟੀ ਕਰ ਰਹੀ ਹੈ। ਕੇਜਰੀਵਾਲ ਕਦੇ ਵੀ ਪੰਜਾਬ ਅਤੇ ਪੰਜਾਬੀਆਂ ਨੂੰ ਸਮਝ ਨਹੀਂ ਸਕਦਾ, ਸਗੋਂ ਆਪਣੇ ਆਪ ਨੂੰ ਆਮ ਆਦਮੀ ਹੋਣ ਦਾ ਦਾਅਵਾ ਕਰਦਾ ਹੈ।

ਕਾਂਗਰਸ ਨੂੰ ਲੈ ਕੇ ਮਨੋਜ ਤਿਵਾੜੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਕੰਗਾਲ ਕਰਨ ਦਾ ਕੰਮ ਕੀਤਾ ਹੈ। ਪੰਜਾਬ ਦਾ ਹਰ ਨਾਗਰਿਕ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ। ਲੋਕ ਇਨ੍ਹਾਂ ਤੋਂ ਤੰਗ ਆ ਚੁੱਕੇ ਹਨ ਅਤੇ ਇਹੀ ਕਾਰਨ ਹੈ ਕਿ ਹੁਣ ਪੰਜਾਬ ਵਿਚ ਭਾਜਪਾ ਦੀ ਸਰਕਾਰ ਹੀ ਤਰੱਕੀ ਕਰੇਗੀ। ਕਿਸਾਨ ਵੀ ਭਾਜਪਾ ਦੇ ਨਾਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement