
ਕੇਂਦਰ ਦੀ ਸਰਕਾਰ ਵੱਲੋਂ ਭਾਵੇਂ ਖੇਤੀ ਬਿੱਲ ਰੱਦ ਕਰ ਦਿੱਤੇ ਗਏ ਹਨ ਪਰ ਹੋਰ ਵੀ ਮੁੱਦੇ ਹਨ, ਜਿਨ੍ਹਾਂ ਦੇ ਹੱਲ ਲਈ ਵਿਰੋਧ ਕੀਤਾ ਗਿਆ ਹੈ।
ਪਟਿਆਲਾ - ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਪ੍ਰਚਾਰ ਕਰਨ ਲਈ ਪਹੁੰਚੇ। ਇਸ ਦੌਰਾਨ 750 ਸ਼ਹੀਦ ਕਿਸਾਨ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਘਿਰਾਓ ਕਰਨ ਜਾ ਰਹੇ ਕਿਸਾਨਾਂ ਦੇ ਵੱਡੇ ਕਾਫ਼ਿਲੇ ਨੂੰ ਪੁਲਿਸ ਫੋਰਸ ਤੇ ਮਿਲਟਰੀ ਫੋਰਸ ਵੱਲੋਂ ਗੁਰਦੁਆਰਾ ਸਾਹਿਬ ’ਚ ਖੰਡਾ ਚੌਕ ’ਚ ਹੀ ਰੋਕ ਲਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੁਲਿਸ ਨੇ ਜੋ ਸੁਰੱਖਿਆ ਬੈਰੀਗੇਡ ਲਾਏ ਹਨ, ਉਹ ਹਟਾਏ ਜਾਣ। ਉਨ੍ਹਾਂ ਕਿਹਾ ਕਿ ਉਹ ਅਮਨ ਸ਼ਾਂਤੀ ਨਾਲ ਪੈਦਲ ਮਾਰਚ ਕਰ ਰਹੇ ਹਨ ਪਰ ਉਹਨਾਂ ਨੂੰ ਫਿਰ ਵੀ ਰੋਕਿਆ ਗਿਆ।
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਪਹਿਲਾਂ ਤੋਂ ਹੀ ਭਾਰਤੀ ਜਨਤਾ ਪਾਰਟੀ ਨਾਲ ਮਿਲੇ ਹੋਏ ਸਨ। ਇਸੇ ਲਈ ਉਨ੍ਹਾਂ ਵੱਲੋਂ ਇਸ ਰੈਲੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੇਂਦਰ ਦੀ ਸਰਕਾਰ ਵੱਲੋਂ ਭਾਵੇਂ ਖੇਤੀ ਬਿੱਲ ਰੱਦ ਕਰ ਦਿੱਤੇ ਗਏ ਹਨ ਪਰ ਹੋਰ ਵੀ ਮੁੱਦੇ ਹਨ, ਜਿਨ੍ਹਾਂ ਦੇ ਹੱਲ ਲਈ ਵਿਰੋਧ ਕੀਤਾ ਗਿਆ ਹੈ।