ਕਾਂਗਰਸ ਪਾਰਟੀ ਦੇ ਵਧ ਰਹੇ ਜਨ ਆਧਾਰ ਨੇ ਵਿਰੋਧੀਆਂ ਦੀ ਉਡਾਈ ਨੀਂਦ : ਮਨੀਸ਼ ਬਾਂਸਲ
Published : Feb 13, 2022, 7:44 am IST
Updated : Feb 13, 2022, 7:44 am IST
SHARE ARTICLE
image
image

ਕਾਂਗਰਸ ਪਾਰਟੀ ਦੇ ਵਧ ਰਹੇ ਜਨ ਆਧਾਰ ਨੇ ਵਿਰੋਧੀਆਂ ਦੀ ਉਡਾਈ ਨੀਂਦ : ਮਨੀਸ਼ ਬਾਂਸਲ

ਬਰਨਾਲਾ, 12 ਫ਼ਰਵਰੀ (ਜਸ਼ਨਪਾਲ ਸਿੰਘ ਧਾਂਦਰਾ) : ਪੰਜਾਬ ਵਿਧਾਨ ਸਭਾ ਚੋਣਾ ਨੂੰ  ਲੈ ਕੇ ਸੂਬੇ ਭਰ ਅੰਦਰ ਸਿਆਸੀ ਅਖਾੜਾ ਭਖ ਚਕਿਆ ਹੈ | ਬਰਨਾਲਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਉਮੀਦਵਾਰ ਮਨੀਸ਼ ਬਾਂਸਲ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਚੋਣ ਮੁਹਿੰਮਾਂ ਲਗਾਤਾਰ ਜਾਰੀ ਹਨ ਅਤੇ ਉਨ੍ਹਾਂ ਨੂੰ  ਲੋਕਾਂ ਦਾ ਭਰਵਾਂ ਸਹਿਯੋਗ ਵੀ ਮਿਲ ਰਿਹਾ ਹੈ |
ਮਨੀਸ਼ ਬਾਂਸਲ ਨੂੰ  ਹਲਕੇ ਵਿੱਚ ਮਿਲ ਰਹੇ ਭਾਰੀ ਸਮਰਥਨ ਤੋਂ ਵਿਰੋਧੀ ਉਮੀਦਵਾਰਾਂ ਉਪਰ ਭਾਰੂ ਪੈ ਰਿਹਾ ਹੈ ਅਤੇ ਲਗਾਤਾਰ ਵਿਰੋਧੀ ਪਾਰਟੀ ਦੇ ਵਰਕਰਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਜਿਥੇ ਕਾਂਗਰਸ ਅਤੇ ਮਨੀਸ਼ ਬਾਂਸਲ ਦੀ ਇਨ੍ਹਾਂ ਚੋਣਾਂ ਵਿਚ ਸਥਿਤੀ ਨੂੰ  ਮਜ਼ਬੂਤ ਕਰ ਰਿਹਾ ਹੈ ਉਥੇ ਹੀ ਵਿਰੋਧੀਆਂ ਦੀਆਂ ਕਮਜ਼ੋਰ ਪੈ ਰਹੀਆਂ ਚੋਣ ਮੁਹਿੰਮਾਂ ਦਾ ਫ਼ਾਇਦਾ ਵੀ ਮਨੀਸ਼ ਬਾਂਸਲ ਨੂੰ  ਮਿਲ ਰਿਹਾ ਹੈ |
ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਇਕੱਠ ਨੂੰ  ਸੰਬੋਧਨ ਕਰਦਿਆਂ ਉਨ੍ਹਾਂ ਆਮ ਲੋਕਾਂ ਨੂੰ  ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਲਈ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਸੀ.ਐਮ ਚੰਨੀ  ਨੇ ਪਿਛਲੇ 111 ਦਿਨਾਂ ਵਿਚ ਸੂਬੇ ਅੰਦਰ ਕਈ ਵਿਕਾਸ ਕਾਰਜਾਂ ਨੂੰ  ਸਿਰੇ ਚਾੜ੍ਹਨ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਕਈ ਅਹਿਮ ਫ਼ੈਸਲੇ ਲਏ ਹਨ ਅਤੇ ਕਾਂਗਰਸ ਪਾਰਟੀ ਵਲੋਂ ਮੁੜ ਚਰਨਜੀਤ ਸਿੰਘ ਚੰਨੀ ਨੂੰ  ਭਦੌੜ ਹਲਕੇ ਤੋਂ ਮੁੱਖ ਮੰਤਰੀ ਵਜੋਂ ਚੋਣ ਮੈਦਾਨ ਵਿਚ ਉਤਾਰ ਦਿਤਾ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਅੰਦਰ ਪਿਛਲੇ ਦਹਾਕੇ ਅੰਦਰ ਕੋਈ ਵਿਕਾਸ ਕਾਰਜ ਸਿਰੇ ਨਹੀਂ ਚੜ੍ਹਾਏ ਅਤੇ 'ਆਪ' ਵਲੋਂ ਸੱਤਾ ਹਾਸਲ ਕਰਨ ਲਈ ਝੂਠੇ ਵਾਅਦੇ ਕਰ ਕੇ ਚੋਣਾਂ ਜਿੱਤਣ ਦਾ ਪੈਂਤੜਾ ਵਰਤਿਆ ਜਾ ਰਿਹਾ ਹੈ ਜਦਕਿ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚੰਨੀ ਨੇ ਲੋਕ ਹਿਤ ਵਿਚ ਫ਼ੈਸਲੇ ਲਏ ਹਨ ਅਤੇ ਇਨ੍ਹਾਂ ਲੋਕਾਂ ਵਿਚ ਵੀ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਹਿਤਾਂ ਨੂੰ  ਪੂਰਨ ਲਈ ਯਤਨਸ਼ੀਲ ਰਹੇਗੀ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਵਰਕਰ ਤੇ ਸ਼ਹਿਰ ਵਾਸੀ ਹਾਜ਼ਰ ਸਨ |
ਬਰਨਾਲਾ-12---2ਏ

 

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement