ਮੈਨੂੰ ਭਾਜਪਾ ਨੇ ਕਦੇ ਵੀ ਕਿਸੇ ਚੀਜ਼ ਤੋਂ ਮਨ੍ਹਾਂ ਨਹੀਂ ਕੀਤਾ- ਕੈਪਟਨ ਅਮਰਿੰਦਰ ਸਿੰਘ
Published : Feb 13, 2022, 4:34 pm IST
Updated : Feb 13, 2022, 4:34 pm IST
SHARE ARTICLE
Amarinder Singh
Amarinder Singh

'ਜੇ ਨੌਕਰੀ ਲੈਣੀ ਹੈ ਤਾਂ ਭਾਜਪਾ ਨੂੰ ਵੋਟਾਂ ਪਾਓ'

 

ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪਟਿਆਲਾ ਪਹੁੰਚੇ, ਇਥੇ ਉਨ੍ਹਾਂ ਨੇ ਭਾਜਪਾ ਦੇ ਉਮੀਦਵਾਰਾਂ ਲਈ ਪ੍ਰਚਾਰ ਕੀਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਢੀਂਡਸਾ ਨੇ ਉਹਨਾਂ ਦਾ ਸੁਆਗਤ ਕੀਤਾ।

Amarinder SinghAmarinder Singh

 

ਕੈਪਟਨ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਨੌਜਵਾਨਾਂ ਦੀ ਲੋੜ ਹੈ, ਜਿਨ੍ਹਾਂ ਨਾਲ ਨਵਾਂ ਪੰਜਾਬ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਹੀ ਪੰਜਾਬ ਨੂੰ ਸੰਭਾਲਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਖੀ ਕਰਨਾ ਹਰ ਸੂਬਾ ਵਾਸੀ ਦਾ ਫਰਜ਼ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਸਿਰ ਕਰੋੜਾਂ ਦਾ ਕਰਜ਼ਾ ਹੈ ਅਤੇ ਸੂਬੇ ਨੂੰ ਕੇਂਦਰ ਦੇ ਨਾਲ ਮਿਲ ਕੇ ਹੀ ਚੱਲਣਾ ਪਵੇਗਾ।

 

Amarinder SinghAmarinder Singh

ਕੈਪਟਨ ਨੇ ਕਿਹਾ ਕਿ ਜੇਕਰ ਕਿਸੇ ਸੂਬੇ ਨੇ ਅੱਗੇ ਵਧਣਾ ਹੈ ਤਾਂ ਕੇਂਦਰ ਅਤੇ ਸੂਬਾ ਨੂੰ ਇਕੱਠੇ ਹੋਣਾ ਪਵੇਗਾ। ਸਾਡੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੀ ਲੋੜ ਹੈ। ਨੌਕਰੀਆਂ ਲਈ ਵੱਡੀਆਂ ਇੰਡਸਟਰੀਆਂ ਦੀ ਲੋੜ ਹੈ ਅਤੇ ਇਹ ਇੰਡਸਟਰੀਆਂ ਸਾਡੀ ਕੇਂਦਰ ਦੀ ਸਰਕਾਰ ਹੀ ਦੇ ਸਕਦੀ ਹੈ। ਇਸ ਲਈ ਸੂਬੇ ਅਤੇ ਕੇਂਦਰ ਦਾ ਰਿਸ਼ਤਾ ਗੂੜਾ ਹੋਣਾ ਹੋਣਾ ਚਾਹੀਦਾ ਹੈ।

 ਸਰਹੱਦਾਂ 'ਚ ਸੁਧਾਰ ਦੀ ਲੋੜ ਹੈ, ਇਸ ਨਾਲ ਹੀ ਪੰਜਾਬ 'ਚ ਹੋਰ ਉਦਯੋਗ ਵੀ ਸਥਾਪਤ ਹੋਣਗੇ। ਕੈਪਟਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਕਿਹਾ ਕਿ ਹੁਣ ਪੰਜਾਬ ਨਾ ਛੱਡੋ, ਇਸ ਸੂਬਾ ਤੁਹਾਡਾ ਘਰ ਹੈ। ਪੰਜਾਬ ਦੀ ਰਾਖੀ ਕਰਨਾ ਨੌਜਵਾਨਾਂ ਦਾ ਫਰਜ਼ ਹੈ ਤੇ ਚੋਣਾਂ 'ਚ ਭਾਜਪਾ ਤੇ ਪੀਐਲਸੀ, ਅਕਾਲੀ ਦਲ ਸੰਯੁਕਤ ਦੇ ਗਠਜੋੜ ਨੂੰ ਵੋਟਾਂ ਪਾ ਕੇ ਕਾਮਯਾਬ ਬਣਾਓ।

ਕੈਪਟਨ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਕੁੱਝ ਮੰਗਿਆ ਹੈ, ਉਨ੍ਹਾਂ ਨੇ ਕਦੇ ਨਾਂਹ ਨਹੀਂ ਕੀਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਕਦੇ ਕਿਸੇ ਗੱਲ ਤੋਂ ਇਨਕਾਰ ਨਹੀਂ ਕੀਤਾ। ਕੈਪਟਨ ਨੇ ਕਿਹਾ ਕਿ ਕੇਂਦਰ ਦੀ ਮਦਦ ਨਾਲ ਪੰਜਾਬ ਬਹੁਤ ਅੱਗੇ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਤਾਂ ਨੌਜਵਾਨਾਂ ਨੂੰ ਰੋਜ਼ੀ-ਰੋਟੀ ਲਈ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement