ਨੰਗਲ: ਸੜਕ ਹਾਦਸੇ ’ਚ 27 ਸਾਲਾ ਨੌਜਵਾਨ ਦੀ ਮੌਤ
Published : Feb 13, 2023, 6:02 pm IST
Updated : Feb 13, 2023, 9:14 pm IST
SHARE ARTICLE
Accident
Accident

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਗੋਲਥਾਈ ਫੈਕਟਰੀ ’ਚ ਨੌਕਰੀ ਕਰਦਾ ਸੀ।

 

ਨੰਗਲ: ਤਹਿਸੀਲ ਨੰਗਲ ਦੇ ਪਿੰਡ ਬੰਦਲੇਹੜੀ ਨੇੜੇ ਵਾਪਰੇ ਸੜਕ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਬੀਤੀ ਰਾਤ ਕਰੀਬ 9 ਵਜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਇਕ ਗੱਡੀ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਦੇ ਚਲਦਿਆਂ ਮੋਟਰਸਾਈਕਲ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਨੰਗਲ ਬੀਬੀਐੱਮਬੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।  

ਇਹ ਵੀ ਪੜ੍ਹੋ: ਥਾਣੇਦਾਰ ਤੋਂ ਤੰਗ ਆ ਕੇ ਮਹਿਲਾ ਨੇ ਕੀਤੀ ਖ਼ਦਕੁਸ਼ੀ, ਸੁਸਾਈਡ ਨੋਟ ਵਿਚ ਕੀਤੇ ਅਹਿਮ ਖੁਲਾਸੇ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਕੁਲਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਜੇ ਕੁਮਾਰ (27) ਪੁੱਤਰ ਰਜਿੰਦਰ ਕੁਮਾਰ ਵਾਸੀ ਪਿੰਡ ਛੋਟੇਵਾਲ, ਨੰਗਲ ਵਜੋਂ ਹੋਈ ਹੈ। ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਮੁੰਬਈ ਦੇ ਮਲਾਡ ਦੀਆਂ ਝੁੱਗੀਆਂ ਵਿਚ ਲੱਗੀ ਭਿਅਨਕ ਅੱਗ, ਇਕ ਬੱਚੇ ਦੀ ਮੌਤ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਿਮਾਚਲ ਪ੍ਰਦੇਸ਼ ਗੋਲਥਾਈ ਫੈਕਟਰੀ ’ਚ ਨੌਕਰੀ ਕਰਦਾ ਸੀ। 12 ਫਰਵਰੀ ਦੀ ਰਾਤ ਜਦੋਂ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਨੰਗਲ ਵੱਲ ਨੂੰ ਵਾਪਸ ਆ ਰਿਹਾ ਸੀ ਤਾਂ ਇਕ ਗੱਡੀ ਨਾਲ ਉਸ ਦੀ ਟੱਕਰ ਹੋ ਗਈ, ਜਿਸ ਮਗਰੋਂ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ’ਚ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ।

ਇਹ ਵੀ ਪੜ੍ਹੋ: ਸਾਬਕਾ PM ਡਾ. ਮਨਮੋਹਨ ਸਿੰਘ ਨੇ PM ਨਰਿੰਦਰ ਮੋਦੀ ਨਾਲੋਂ ਬਿਹਤਰ ਕੰਮ ਕਰਕੇ ਵੀ ਪ੍ਰਚਾਰ ਨਹੀਂ ਕੀਤਾ- ਕੇਸੀਆਰ 

ਉਹਨਾਂ ਦੱਸਿਆ ਕਿ ਕਾਰ ਚਾਲਕ ਫਰਾਰ ਹੋ ਗਿਆ ਸੀ ਅਤੇ ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਇਸ ਦੇ ਚਲਦਿਆਂ ਮੁਕੱਦਮਾ ਨੰਬਰ 16 ਅਤੇ ਆਈ. ਪੀ. ਸੀ. ਧਾਰਾ 279/304-ਏ, 427 ਤਹਿਤ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਮਹਿਤਪੁਰ ਤੋਂ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਤੱਕ ਸਿੰਗਲ ਸੜਕ ਹੋਣ ਕਾਰਨ ਆਏ ਦਿਨ ਦਰਦਨਾਕ ਸੜਕ ਹਾਦਸੇ ਵਾਪਰ ਰਹੇ ਹਨ।
 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement