ਅਬੋਹਰ 'ਚ ਵਿਆਹੁਤਾ ਨੇ ਲਿਆ ਫਾਹਾ, ਪਰਿਵਾਰ 'ਤੇ ਸਹੁਰੇ ਪਰਿਵਾਰ 'ਤੇ ਕਤਲ ਦੇ ਲਗਾਏ ਇਲਜ਼ਾਮ

By : GAGANDEEP

Published : Feb 13, 2023, 1:27 pm IST
Updated : Feb 13, 2023, 1:27 pm IST
SHARE ARTICLE
photo
photo

ਕਿਹਾ- ਸ਼ਰਾਬ ਪੀ ਕੇ ਉਹਨਾਂ ਦੀ ਧੀ ਨਾਲ ਲੜਦਾ ਸੀ ਜਵਾਈ

 

ਅਬੋਹਰ: ਅਬੋਹਰ ਦੇ ਪਿੰਡ ਰਾਏਪੁਰਾ ਵਿੱਚ ਇੱਕ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਸਹੁਰੇ ਪਰਿਵਾਰ 'ਤੇ ਕਤਲ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ:BCCI ਦਾ ਵੱਡਾ ਫੈਸਲਾ, ਧਰਮਸ਼ਾਲਾ 'ਚ ਨਹੀਂ ਹੋਵੇਗਾ ਆਸਟ੍ਰੇਲੀਆ ਖਿਲਾਫ ਤੀਜਾ ਟੈਸਟ ਮੈਚ

ਮ੍ਰਿਤਕ ਦੀ ਪਛਾਣ ਨੀਤੂ (26) ਵਜੋਂ ਹੋਈ ਹੈ। ਉਸ ਦੇ ਚਚੇਰੇ ਭਰਾਵਾਂ ਵਿੱਕੀ ਅਤੇ ਅਰਵਿੰਦ ਨੇ ਦੱਸਿਆ ਕਿ ਉਸ ਦਾ ਵਿਆਹ 6 ਸਾਲ ਪਹਿਲਾਂ ਪ੍ਰਦੀਪ ਕੁਮਾਰ ਵਾਸੀ ਢਾਣੀ, ਬਹਾਦਰਖੇੜਾ ਨਾਲ ਹੋਇਆ ਸੀ। ਉਨ੍ਹਾਂ ਦੀ ਇੱਕ 5 ਸਾਲ ਦੀ ਬੇਟੀ ਜੀਵਿਕਾ ਵੀ ਹੈ।

ਇਹ ਵੀ ਪੜ੍ਹੋ:1 ਸਾਲ ਪਹਿਲਾਂ ਵਿਆਹੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ  

ਉਸ ਦਾ ਜੀਜਾ ਪ੍ਰਦੀਪ ਕੁਮਾਰ ਅਕਸਰ ਸ਼ਰਾਬ ਦੇ ਨਸ਼ੇ ਵਿੱਚ ਨੀਤੂ ਨਾਲ ਲੜਦਾ ਰਹਿੰਦਾ ਸੀ। ਤੰਗ-ਪ੍ਰੇਸ਼ਾਨ ਕਾਰਨ ਨੀਤੂ ਪਰੇਸ਼ਾਨ ਰਹਿੰਦੀ ਸੀ। ਉਸ ਦੀ ਸੱਸ ਵੀ ਆਪਣੇ ਪੁੱਤਰ ਦਾ ਸਾਥ ਦਿੰਦੇ ਹੋਏ ਉਹਨਾਂ ਦੀ ਭੈਣ ਨਾਲ ਲੜਦੀ ਰਹਿੰਦੀ ਸੀ। ਐਤਵਾਰ ਸ਼ਾਮ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨੀਤੂ ਨੇ ਘਰ 'ਚ ਫਾਹਾ ਲੈ ਲਿਆ ਹੈ। ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਉਹ ਮ੍ਰਿਤਕ ਹਾਲਤ ਵਿੱਚ ਪਈ ਸੀ। ਸਦਰ ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਮ੍ਰਿਤਕਾ ਦੇ ਰਿਸ਼ਤੇਦਾਰਾਂ ਨੇ ਉਸ ਦੇ ਪਤੀ ਅਤੇ ਸੱਸ 'ਤੇ ਕਤਲ ਦਾ ਦੋਸ਼ ਲਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement