ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

By : KOMALJEET

Published : Feb 13, 2023, 8:39 pm IST
Updated : Feb 13, 2023, 8:39 pm IST
SHARE ARTICLE
Guddu (file photo)
Guddu (file photo)

ਮੁਹੱਲਾ ਵਾਸੀਆਂ ਨੇ ਕੀਤੀ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ 

ਫ਼ਿਲੌਰ : ਪੰਜਾਬ ਵਿਚ ਆਏ ਦਿਨ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਮਿਲਦੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਫਿਲੌਰ ਦੇ ਮੁਹੱਲਾ ਰਿਸ਼ੀ ਨਗਰ 'ਚ ਦੇਖਣ ਨੂੰ ਮਿਲਿਆ ਹੈ। ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਹੈ।  ਮ੍ਰਿਤਕ ਦੀ ਪਛਾਣ ਗੁੱਡੂ (18) ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਕਿਸ ਅਧਾਰ 'ਤੇ ਹੋਈ ਸੀ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ?- ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਕੀਤੇ ਸਵਾਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਰਾਕੇਸ਼ ਕਾਲੀਆਂ ਅਤੇ ਮੁਹੱਲਾ ਵਾਸੀ ਗੌਲਡੀ ਨਾਹਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ ਤਕਰੀਬਨ 18 ਸਾਲ ਹੈ। ਉਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਮੁਹੱਲੇ 'ਚ ਦਿਨ ਰਾਤ  ਸ਼ਰ੍ਹੇਆਮ ਨਸ਼ਾ ਵਿੱਕ ਰਿਹਾ ਹੈ। ਜਿੱਥੇ ਸਕੂਲਾਂ ਦੇ ਬੱਚੇ ਵੀ ਨਸ਼ਾ ਲੈ ਕੇ ਜਾਂਦੇ ਹਨ। 

ਇਹ ਵੀ ਪੜ੍ਹੋ : ਬਣਦੀਆਂ ਸਜ਼ਾਵਾਂ ਤੋਂ ਵੱਧ ਸਜ਼ਾ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ- ਗੁਰਦੀਪ ਸਿੰਘ ਖੈੜਾ 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸ਼ਾਸਨ ਨੂੰ ਕੁੱਝ ਨਹੀਂ ਪਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਅਸੀਂ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਨੌਜਵਾਨਾਂ ਅਤੇ ਬੱਚਿਆਂ ਨੂੰ ਬਚਾਉਣ ਲਈ ਕੁਝ ਵੀ ਕਰਨਾ ਪਿਆ ਤਾਂ ਅਸੀਂ ਕਰਾਂਗੇ।

ਮ੍ਰਿਤਕ ਨੌਜਵਾਨ ਦੀ ਲਾਸ਼ ਸਿਵਲ ਹਸਪਤਾਲ ਫ਼ਿਲੌਰ ਵਿਖੇ ਪੋਸਟਰ ਮਾਰਟਮ ਲਈ ਪਹੁੰਚਾ ਦਿੱਤੀ ਹੈ। ਇਸ ਸਬੰਧੀ ਫ਼ਿਲੌਰ ਦੇ ਥਾਣਾ ਮੁਖੀ ਸੁਰਿੰਦਰ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਉਪਰੰਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement