
ਇੱਕ ਹੋਰ ਨੌਜਵਾਨ ਚੜਿਆ ਨਸ਼ੇ ਦੀ ਭੇਂਟ: ਉਵਰਡੋਜ਼ ਨਾਲ 22 ਸਾਲਾ ਨੋਜਵਾਨ ਦੀ ਮੌਤ
ਤਰਨਤਾਰਨ: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਦੇ ਪਿੰਡ ਫਤਿਆਬਾਦ ਵਿਖੇ ਨਸ਼ੇ ਦੀ ਉਵਰਡੋਜ਼ ਨਾਲ ਨੋਜਵਾਨ ਦੀ ਮੋਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਯੁਵਰਾਜ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਫਤਿਆਬਾਦ ਜਿਸ ਦੀ ਉਮਰ ਤਕਰੀਬਨ 22,23 ਸਾਲ ਸੀ ਜੋ ਕਈ ਸਾਲਾਂ ਤੋਂ ਨਸ਼ੇ ਕਰਨ ਦਾ ਆਦੀ ਸੀ।
ਇਹ ਖਬਰ ਵੀ ਪੜੋ- 1 ਕਰੋੜ ਰੁਪਏ ਦੀ ਲੁੱਟ ਦੀ ਮਾਸਟਰਮਾਈਂਡ ਨਿਕਲੀ 22 ਸਾਲਾ ਲੜਕੀ: STF ਨੇ ਪਟਨਾ ਤੋਂ ਕਾਬੂ ਕੀਤੀ ਮੁਲਜ਼ਮ ਲੜਕੀ ਅੰਜਲੀ
ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਭਾਵੇਂ ਸਮੇਂ-ਸਮੇਂ ਦੀਆਂ ਸਰਕਾਰਾਂ ਲੱਖਾਂ ਝੂਠੇ ਵਾਅਦੇ ਕਰ ਰਹੀਆਂ ਕਿ ਪੰਜਾਬ ਨਸ਼ਾ ਮੁਕਤ ਹੋ ਗਿਆ, ਪਰ ਜ਼ਮੀਨੀ ਪੱਧਰ ’ਤੇ ਨਸ਼ਾ ਪਹਿਲਾਂ ਦੀ ਤਰ੍ਹਾਂ ਹੀ ਸ਼ਰੇਆਮ ਵਿੱਕਦਾ ਹੈ ਨੌਜਵਾਨ ਸ਼ਰੇਆਮ ਨਸ਼ੇ ਦੇ ਟੀਕੇ ਲਾ ਲਗਾ ਕੇ ਖ਼ਤਮ ਹੋ ਰਹੇ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਰੋ-ਰੋ ਸਰਕਾਰ ਨੂੰ ਨਸ਼ੇ ਉੱਤੇ ਕੰਟਰੋਲ ਕਰਨ ਦੀ ਅਪੀਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ- MP ਗੁਰਜੀਤ ਔਜਲਾ ਨੇ ਸੰਸਦ ’ਚ ਚੁੱਕਿਆ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਦੀ ਮੁਰੰਮਤ ’ਚ ਦੇਰੀ ਦਾ ਮਸਲਾ