ਨੌਕਰੀ ਦਿਵਾਉਣ ਦੇ ਨਾਂ 'ਤੇ ਲੱਖਾਂ ਦੀ ਠੱਗੀ: ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਨੇ ਨੌਕਰੀ ਤੋਂ ਕੱਢਿਆ ਮੁਲਾਜ਼ਮ
Published : Feb 13, 2023, 4:23 pm IST
Updated : Feb 13, 2023, 5:51 pm IST
SHARE ARTICLE
photo
photo

ਮੋਹਾਲੀ 'ਚ ਮਾਮਲਾ ਦਰਜ

 

ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਦੇ ਬਾਗਬਾਨੀ ਵਿੰਗ 'ਚ ਤਾਇਨਾਤ ਠੇਕਾ ਮੁਲਾਜ਼ਮ ਨੇ ਨਿਗਮ 'ਚ ਨੌਕਰੀ ਦਿਵਾਉਣ ਦੇ ਨਾਂ 'ਤੇ ਕਈ ਲੋਕਾਂ ਤੋਂ ਲੱਖਾਂ ਦੀ ਠੱਗੀ ਮਾਰੀ ਹੈ। ਮੁਹਾਲੀ ਪੁਲਿਸ ਵੱਲੋਂ ਉਸ ਖ਼ਿਲਾਫ਼ ਕੇਸ ਦਰਜ ਕਰਨ ਦੇ ਕਰੀਬ 3 ਮਹੀਨੇ ਬਾਅਦ ਹੁਣ ਨਿਗਮ ਕਮਿਸ਼ਨਰ ਨੇ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ।

ਮੁਲਜ਼ਮ ਦੀ ਪਛਾਣ ਵਿਕਰਮ ਪਦਮ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨਿਗਮ ਦਫਤਰ 'ਚ ਕਈ ਲੋਕ ਸ਼ਿਕਾਇਤ ਲੈ ਕੇ ਆਏ ਸਨ ਕਿ ਵਿਕਰਮ ਨੇ ਉਨ੍ਹਾਂ ਨੂੰ ਨੌਕਰੀ ਦਿਵਾਉਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ।

ਇਹ ਖ਼ਬਰ ਵੀ ਪੜ੍ਹੋ- ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ 

ਪਿਛਲੇ ਸਾਲ ਨਵੰਬਰ ਵਿੱਚ ਰੋਪੜ ਦੇ ਇੱਕ ਵਿਅਕਤੀ ਅਤੇ ਉਸਦੇ ਦੋਸਤਾਂ ਵੱਲੋਂ ਵਿਕਰਮ ਪਦਮ ਅਤੇ ਉਸਦੀ ਪਤਨੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲੀਸ ਨੇ ਵਿਕਰਮ ਖ਼ਿਲਾਫ਼ 16 ਲੱਖ ਰੁਪਏ ਦੀ ਠੱਗੀ ਮਾਰਨ ਦਾ ਕੇਸ ਦਰਜ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ- ਇੱਕ ਹੋਰ ਨੌਜਵਾਨ ਚੜਿਆ ਨਸ਼ੇ ਦੀ ਭੇਂਟ: ਉਵਰਡੋਜ਼ ਨਾਲ 22 ਸਾਲਾ ਨੋਜਵਾਨ ਦੀ ਮੌਤ 

ਸਾਲ 2021 ਵਿੱਚ, ਵਿਕਰਮ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਅਤੇ ਪਛਾਣ ਪੱਤਰ ਜਾਰੀ ਕੀਤੇ। ਮੁਲਜ਼ਮਾਂ ਨੇ ਕੁਝ ਮਹੀਨਿਆਂ ਤੋਂ ਇਨ੍ਹਾਂ ਲੋਕਾਂ ਦੇ ਖਾਤਿਆਂ ਵਿੱਚ ਤਨਖਾਹ ਦੇ ਨਾਂ ’ਤੇ 15-15 ਹਜ਼ਾਰ ਰੁਪਏ ਜਮ੍ਹਾਂ ਕਰਵਾਏ ਸਨ। ਜੂਨ, 2022 ਵਿੱਚ ਤਨਖਾਹ ਆਉਣੀ ਬੰਦ ਹੋ ਗਈ। ਜਦੋਂ ਸ਼ਿਕਾਇਤਕਰਤਾ ਨਿਗਮ ਦਫ਼ਤਰ ਪਹੁੰਚੇ ਤਾਂ ਪਤਾ ਲੱਗਾ ਕਿ ਉਨ੍ਹਾਂ ਦੀਆਂ ਨਿਯੁਕਤੀਆਂ ਫਰਜ਼ੀ ਹਨ। ਵਿਕਰਮ ਪਦਮ ਅਤੇ ਉਸ ਦੀ ਪਤਨੀ ਰਮਨ ਕੁਮਾਰੀ ਜ਼ੀਰਕਪੁਰ ਦੇ ਢਕੌਲੀ ਵਿੱਚ ਰਹਿੰਦੇ ਹਨ।

Tags: chandigarh, job, froud

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement