
ਕਰਜ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ: ਨੌਜਵਾਨ ਨੇ ਫ਼ਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
ਲਹਿਰਾਗਾਗਾ: ਕਰਜ਼ਿਆਂ ਦੇ ਮਕੜਜਾਲ ਵਿੱਚ ਫਸੇ ਪੰਜਾਬ ਦੇ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਪਿਛਲੇ ਸਮੇਂ ਤੋਂ ਚੱਲ ਰਿਹਾ ਰੁਝਾਨ ਅਜੇ ਵੀ ਰੁਕਣ ਦਾ ਨਾਮ ਨਹੀ ਲੈ ਰਿਹਾ। ਤਾਜ਼ਾ ਮਾਮਲਾ ਹਲਕਾ ਲਹਿਰਾ ਦੇ ਪਿੰਡ ਲਹਿਲ ਕਲਾਂ ਵਿਖੇ ਕਰਜ਼ੇ ਤੋਂ ਤੰਗ ਇਕ ਕਿਸਾਨ ਵਲੋਂ ਲੰਘੀ ਰਾਤ ਆਪਣੇ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਛਾਣ ਸਤਗੁਰ ਸਿੰਘ ਪੁੱਤਰ ਨਾਜਰ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਪਤੀ ਸਤਗੁਰ ਸਿੰਘ 2 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਕਰਜ਼ਾ ਜ਼ਿਆਦਾ ਹੋਣ ਕਰ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰ ਕੇ ਉਸ ਨੇ ਖ਼ੁਦਕੁਸ਼ੀ ਕੀਤੀ ਹੈ।