ਖੇਤੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ ਪੰਜਾਬ ਸਰਕਾਰ: ਲਾਲਜੀਤ ਸਿੰਘ ਭੁੱਲਰ
Published : Feb 13, 2023, 5:45 pm IST
Updated : Feb 13, 2023, 5:49 pm IST
SHARE ARTICLE
photo
photo

ਕਿਹਾ, ਘੋੜਾ ਪਾਲਣ ਨੂੰ ਆਮ ਕਿਸਾਨ ਵਰਗ ਦੇ ਦਾਇਰੇ ਵਿੱਚ ਲਿਆਉਣ ਲਈ ਕਰਾਂਗੇ ਵਿਚਾਰ

 

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਘੋੜਾ ਪਾਲਣ ਨੂੰ ਤਰਜੀਹ ਦੇਵੇਗੀ।

ਪਿੰਡ ਜੰਡਿਆਲੀ ਜ਼ਿਲ੍ਹਾ ਲੁਧਿਆਣਾ ਵਿਖੇ ਦੂਜੇ ਅੰਪਾਇਰ ਹੌਰਸ ਕੱਪ-2023 ਦੇ ਇਨਾਮ ਵੰਡ ਸਮਾਗਮ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਸਣੇ ਬਤੌਰ ਮੁੱਖ ਮਹਿਮਾਨ ਪਹੁੰਚੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਖੇਤਰ ਵਿੱਚ ਰੁਜ਼ਗਾਰ ਦੇ ਅਥਾਹ ਮੌਕੇ ਹਨ ਅਤੇ ਸਰਕਾਰ ਘੋੜਾ ਪਾਲਣ ਨੂੰ ਆਮ ਕਿਸਾਨ ਵਰਗ ਦੇ ਦਾਇਰੇ ਵਿੱਚ ਲਿਆਉਣ ਲਈ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਸਲ "ਨੁੱਕਰੇ ਘੋੜੇ" ਨੂੰ ਦੂਜੇ ਸੂਬਿਆਂ ਵਿੱਚ ਪ੍ਰਚਾਰਤ ਕਰਨ ਵੀ ਹੰਭਲਾ ਮਾਰਿਆ ਜਾਵੇਗਾ। ਉਨ੍ਹਾਂ ਨਾਲ ਹਰਦੀਪ ਸਿੰਘ ਮੁੰਡੀਆਂ ਵਿਧਾਇਕ ਸਾਹਨੇਵਾਲ,  ਦਿਲਜੀਤ ਸਿੰਘ ਗਰੇਵਾਲ ਵਿਧਾਇਕ ਲੁਧਿਆਣਾ ਪੂਰਬੀ, ਅਸ਼ੋਕ ਪਰਾਸ਼ਰ ਪੱਪੀ ਵਿਧਾਇਕ ਲੁਧਿਆਣਾ ਕੇਂਦਰੀ ਮੌਜੂਦ  ਸਨ।

ਤਿੰਨ ਦਿਨ ਚੱਲੇ ਇਸ ਹੌਰਸ ਕੱਪ ਵਿੱਚ ਹਰਿਆਣਾ, ਰਾਜਸਥਾਨ, ਉਤਰ ਪ੍ਰਦੇਸ਼, ਦਿੱਲੀ, ਉਤਰਾਖੰਡ, ਗੁਜਰਾਤ, ਮਹਾਰਾਸ਼ਟਰ ਤੋਂ ਲਗਭਗ 500 ਘੋੜਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ ਲਗਭਗ 120 ਘੋੜਿਆਂ ਨੂੰ ਇਨਾਮ ਦਿੱਤੇ ਗਏ।

ਕੈਬਨਿਟ ਮੰਤਰੀਆਂ ਨੇ ਇਨਾਮ ਵੰਡ ਸਮਾਰੋਹ ਦੌਰਾਨ ਸਟਾਲਿਅਨ ਕੈਟਾਗਿਰੀ ਵਿੱਚ ਪਹਿਲੇ ਸਥਾਨ 'ਤੇ ਰਹੇ ਪੰਜਾਬ ਦੇ ਘੋੜੇ "ਦੁੱਲੇ" ਅਤੇ ਘੋੜੀਆਂ ਵਿੱਚ ਪਹਿਲੇ ਨੰਬਰ 'ਤੇ ਰਹੀ ਰਾਜਸਥਾਨ ਦੀ ਘੋੜੀ ਮੀਰਾ ਲਈ ਇਨਾਮ ਦਿੱਤੇ। ਪਹਿਲਾ ਇਨਾਮ 71,000 ਰੁਪਏ ਤੇ ਟਰਾਫ਼ੀ ਅਤੇ ਦੂਜਾ ਇਨਾਮ 51,000 ਰੁਪਏ ਦਿੱਤਾ ਗਿਆ। ਇਸ ਤੋਂ ਇਲਾਵਾ ਬਾਕੀ 10 ਘੋੜਿਆਂ ਨੂੰ 21 ਹਜ਼ਾਰ ਤੋਂ ਲੈ ਕੇ 5-5 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਗਏ।

ਇਸ ਤੋਂ ਪਹਿਲਾਂ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੇਲਾ ਗਰਾਊਂਡ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਲਾਈ ਗਈ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ। ਕੈਬਨਿਟ ਮੰਤਰੀਆਂ ਨੇ ਵਿਭਾਗ ਵੱਲੋਂ ਖਪਤਕਾਰਾਂ ਦੀ ਜਾਗਰੂਕਤਾ ਲਈ ਚਲਾਈਆਂ ਜਾ ਰਹੀਆਂ ਮੋਬਾਈਲ ਵੈਨਾਂ ਨੂੰ ਵੀ ਵੇਖਿਆ। ਉਨ੍ਹਾਂ ਅਧਿਕਾਰੀਆਂ ਨੂੰ ਦੂਰ-ਦੁਰਾਡੇ ਪਿੰਡਾਂ ਵਿੱਚ ਦੁੱਧ ਉਤਪਾਦਕ ਜਾਗਰੂਕਤਾ ਕੈਂਪਾਂ ਰਾਹੀਂ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਵੀ ਕੀਤੀ।

ਇਹ ਖ਼ਬਰ ਵੀ ਪੜ੍ਹੋ- ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ 

ਇਸ ਦੌਰਾਨ ਡੇਅਰੀ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲਾਈ ਗਈ ਨੁਮਾਇਸ਼ ਅਤੇ ਸਲਾਹ-ਮਸ਼ਵਰਾ ਸਟਾਲ ਕਿਸਾਨਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਮੌਕੇ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਸੁਝਾਅ ਸਬੰਧੀ ਫਾਰਮ ਭਰੇ। ਉਨ੍ਹਾਂ ਨਾਲ ਡਾਇਰੈਕਟਰ ਡੇਅਰੀ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement