ਦੀਵਾਲੀਆ ਹੋ ਚੁੱਕੇ ਪਾਕਿਸਤਾਨ ਦੀ ਮਦਦ ਲਈ ਭਾਰਤ ਨੂੰ ਅੱਗੇ ਆਉਣਾ ਚਾਹੀਦਾ ਹੈ- ਸੁਨੀਲ ਜਾਖੜ
Published : Feb 13, 2023, 3:14 pm IST
Updated : Feb 13, 2023, 9:15 pm IST
SHARE ARTICLE
Sunil Jakhar
Sunil Jakhar

ਕਿਹਾ- ਆਓ ਸਦਭਾਵਨਾ ਨੂੰ ਕਾਇਮ ਕਰੀਏ ਜਿਸ ਨੇ ਕਰਤਾਰਪੁਰ ਲਾਂਘੇ ਨੂੰ ਸੰਭਵ ਬਣਾਇਆ

 

ਚੰਡੀਗੜ੍ਹ:  ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀ ਮਦਦ ਲਈ ਭਾਜਪਾ ਆਗੂ ਸੁਨੀਲ ਜਾਖੜ ਨੇ ਟਵੀਟ ਕੀਤਾ ਹੈ। ਉਹਨਾਂ ਕਿਹਾ ਕਿ ਦੀਵਾਲੀਆ ਹੋ ਚੁੱਕੇ ਗੁਆਂਢੀ ਦੀ ਮਦਦ ਲਈ ਭਾਰਤ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਹਵਾਲਾ ਦਿੰਦਿਆਂ ਸਦਭਾਵਨਾ ਨੂੰ ਕਾਇਮ ਰੱਖਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ: ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੇ ਸੰਨੀ ਦਿਓਲ ’ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੱਸਿਆ ਤੰਜ਼

ਉਹਨਾਂ ਲਿਖਿਆ, “ਦੀਵਾਲੀਆ ਹੋ ਚੁੱਕੇ ਪਾਕਿਸਤਾਨ ਨੂੰ ਮਦਦ ਦੀ ਸਖ਼ਤ ਲੋੜ ਹੈ। ਲੱਖਾਂ ਲੋਕ ਭੋਜਨ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ। ਆਤਮ-ਵਿਸ਼ਵਾਸੀ ਭਾਰਤ ਨੂੰ ਆਪਣੇ ਦੁਸ਼ਮਣ ਦੇ ਮਨਸੂਬਿਆਂ ਦੇ ਬਾਵਜੂਦ ਇਕ ਪਰੇਸ਼ਾਨ ਗੁਆਂਢੀ ਦਾ ਸਾਥ ਦੇਣਾ ਚਾਹੀਦਾ ਹੈ। ਆਓ ਸਦਭਾਵਨਾ ਨੂੰ ਕਾਇਮ ਕਰੀਏ ਜਿਸ ਨੇ ਕਰਤਾਰਪੁਰ ਲਾਂਘੇ ਨੂੰ ਸੰਭਵ ਬਣਾਇਆ”।

ਇਹ ਵੀ ਪੜ੍ਹੋ: ਮੁਹਾਲੀ ’ਚ 700 ਪੁਲਿਸ ਮੁਲਾਜ਼ਮਾਂ ਨਾਲ 313 ਕਰੋੜ ਦੀ ਧੋਖਾਧੜੀ, ਸਾਬਕਾ ਅਧਿਕਾਰੀਆਂ ਅਤੇ ਬਿਲਡਰ ’ਤੇ ਲਗਾਏ ਇਲਜ਼ਾਮ

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸਤੰਬਰ 2022 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸੁਨੀਲ ਜਾਖੜ ਨੂੰ ਆਪਣੀ ਨੈਸ਼ਨਲ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement