ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Published : Feb 13, 2023, 5:29 pm IST
Updated : Feb 13, 2023, 5:49 pm IST
SHARE ARTICLE
photo
photo

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

 

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਦੌਰਾਨ ਅੱਜ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੰਮਤੀ ਪਟਵਾਰੀ ਸੁਖਬੀਰ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੰਮਤੀ ਪਟਵਾਰੀ ਨੂੰ ਸਰਪੰਚ ਮਨਪ੍ਰੀਤ ਸਿੰਘ ਅਤੇ ਹਰਚਰਨ ਸਿੰਘ, ਵਾਸੀ ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਇੱਕ ਅਦਾਲਤੀ ਮੁਕੱਦਮੇ ਵਿੱਚ ਸਹਾਇਤਾ ਕਰਨ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 7500 ਰੁਪਏ ਵਿੱਚ ਤੈਅ ਹੋਇਆ। ਉਸ ਨੇ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਪਹਿਲਾਂ ਹੀ 1500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਾਕੀ 6000 ਰੁਪਏ ਦੀ ਮੰਗ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ- ਨੌਕਰੀ ਦਿਵਾਉਣ ਦੇ ਨਾਂ 'ਤੇ ਲੱਖਾਂ ਦੀ ਠੱਗੀ: ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਨੇ ਨੌਕਰੀ ਤੋਂ ਕੱਢਿਆ ਮੁਲਾਜ਼ਮ  

ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਬਰਾਮਦ ਕਰ ਲਏ।

ਇਹ ਖ਼ਬਰ ਵੀ ਪੜ੍ਹੋ-ਜੇ ਤੁਸੀਂ ਵੀ ਪੇਟ ਦੀ ਚਰਬੀ ਨੂੰ ਕਰਨਾ ਚਾਹੁੰਦੇ ਹੋ ਘੱਟ ਤਾਂ ਇਹ ਖਬਰ ਹੈ ਤੁਹਾਡੇ ਲਈ  

ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Tags: ferozpur, bdpo, bribe

SHARE ARTICLE

ਏਜੰਸੀ

Advertisement
Advertisement

Sukhpal Khaira ਦੀ ਗ੍ਰਿਫ਼ਤਾਰੀ ਪਿੱਛੇ ਕੀ ਹੈ ਮਨਸ਼ਾ? ਵਕੀਲ v/s ਪੁਲਿਸ ਮਾਮਲੇ 'ਚ ਵਕੀਲਾਂ ਦੀ ਜਿੱਤ

29 Sep 2023 11:34 AM

"ਵਰਦੀ ਪਾ ਕੇ ਹਰ ਕੋਈ ਸ਼ੇਰ ਬਣ ਜਾਂਦਾ, ਜੇ ਹਿੰਮਤ ਹੈ ਤਾਂ ਤੂੰ ਵਰਦੀ ਪਾਸੇ ਰੱਖ, ਮੈਂ MLA ਦੀ ਕੁਰਸੀ ਪਾਸੇ ਰੱਖਦਾਂ"

29 Sep 2023 11:33 AM

ਵਕੀਲ ਨੇ ਸ਼ਰਮ ਲਾਹ ਕੇ ਦੱਸੀ ਸੀ Judge ਨੂੰ ਗੱਲ, ਜਿਸ ਤੋਂ ਬਾਅਦ Private Parts ਦੀ ਗੱਲ ਆਈ ਸਾਹਮਣੇ !

29 Sep 2023 11:32 AM

ਚੱਪਲਾਂ ਖਰੀਦਦੇ ਵਕਤ ਜੇ ਤੁਸੀ ਵੀ ਕਰਦੇ ਹੋ ਆਣਾ-ਕਾਣੀ ਤਾਂ ਆਹ ਦੇਖ ਲਓ Factory ਦੀ Video

29 Sep 2023 11:31 AM

Director Prem Singh Sidhu Interview

28 Sep 2023 11:19 AM