ਥਾਣੇਦਾਰ ਤੋਂ ਤੰਗ ਆ ਕੇ ਮਹਿਲਾ ਨੇ ਕੀਤੀ ਖ਼ਦਕੁਸ਼ੀ, ਸੁਸਾਈਡ ਨੋਟ ਵਿਚ ਕੀਤੇ ਅਹਿਮ ਖੁਲਾਸੇ
Published : Feb 13, 2023, 5:16 pm IST
Updated : Feb 13, 2023, 9:14 pm IST
SHARE ARTICLE
Amandeep Kaur (File)
Amandeep Kaur (File)

ਮਹਿਲਾ ਨੇ ਟ੍ਰੈਫਿਕ ਪੁਲਿਸ ਦੇ ਏਐਸਆਈ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।

 

ਮਾਨਸਾ:  ਮਾਨਸਾ ਵਿਖੇ ਰੇਲਵੇ ਟਰੈਕ ’ਤੇ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਲਾਸ਼ ਦੀ ਸ਼ਨਾਖਤ ਤੋ ਬਾਅਦ ਪੁਲਿਸ ਨੇ ਜਦੋਂ ਮ੍ਰਿਤਕ ਮਹਿਲਾ ਦੇ ਘਰ ਦੀ ਤਲਾਸ਼ੀ ਲਈ ਤਾਂ ਘਰ ਵਿਚੋਂ ਇਕ ਸੁਸਾਇਡ ਨੋਟ ਮਿਲਿਆ। ਇਸ ਵਿਚ ਮਹਿਲਾ ਨੇ ਟ੍ਰੈਫਿਕ ਪੁਲਿਸ ਦੇ ਏਐਸਆਈ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਮਹਿਲਾ ਦੇ ਪਰਿਵਾਰ ਨੇ ਵੀ ਏਐਸਆਈ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਰੇਲਵੇ ਪੁਲਿਸ ਨੇ ਕਾਰਵਾਈ ਸੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮੁੰਬਈ ਦੇ ਮਲਾਡ ਦੀਆਂ ਝੁੱਗੀਆਂ ਵਿਚ ਲੱਗੀ ਭਿਅਨਕ ਅੱਗ, ਇਕ ਬੱਚੇ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਅਮਨਦੀਪ ਕੌਰ (32) ਮਾਨਸਾ ਵਿਚ ਕਿਰਾਏ ਦੇ ਮਕਾਨ ’ਚ ਰਹਿ ਰਹੀ ਸੀ। ਮਹਿਲਾ ਦੇ ਭਰਾ ਸੰਦੀਪ ਸਿੰਘ ਨੇ ਟ੍ਰੈਫਿਕ ਪੁਲਿਸ ਦੇ ਏਐਸਆਈ ’ਤੇ ਕਤਲ ਦੇ ਇਲਜ਼ਾਮ ਲਗਾਏ ਹਨ। ਸੰਦੀਪ ਸਿੰਘ ਨੇ ਦੱਸਿਆ ਕਿ ਉਹ ਮੌੜ ਮੰਡੀ ਵਿਚ ਰਹਿੰਦੇ ਹਨ, ਰਾਤ ਨੂੰ ਉਹਨਾਂ ਨੂੰ ਬਿੱਕਰ ਸਿੰਘ ਦਾ ਫੋਨ ਆਇਆ ਕਿ ਕਿਹਾ ਤੁਹਾਡੀ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ। ਇਸ ਤੋਂ ਬਾਅਦ ਉਹਨਾਂ ਨੇ ਰੇਲਵੇ ਪੁਲਿਸ ਨਾਲ ਸੰਪਰਕ ਕੀਤਾ ਤਾਂ ਪੁਲਿਸ ਨੇ ਅਜਿਹੀ ਘਟਨਾ ਤੋਂ ਇਨਕਾਰ ਕਰ ਦਿੱਤਾ। ਉਸ ਤੋਂ ਅਗਲੇ ਦਿਨ ਰੇਲਵੇ ਪੁਲਿਸ ਨੇ ਸੂਚਨਾ ਦਿੱਤੀ ਕਿ ਉਹਨਾਂ ਨੂੰ ਇਕ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸਾਬਕਾ PM ਡਾ. ਮਨਮੋਹਨ ਸਿੰਘ ਨੇ PM ਨਰਿੰਦਰ ਮੋਦੀ ਨਾਲੋਂ ਬਿਹਤਰ ਕੰਮ ਕਰਕੇ ਵੀ ਪ੍ਰਚਾਰ ਨਹੀਂ ਕੀਤਾ- ਕੇਸੀਆਰ 

ਇਸ ਤੋਂ ਬਾਅਦ ਜਦੋਂ ਉਹ ਅਮਨਦੀਪ ਕੌਰ ਦੇ ਘਰ ਗਏ ਤਾਂ ਉਹਨਾਂ ਦੇਖਿਆ ਕਿ ਇਕ ਦੁਪੱਟਾ ਪੱਖੇ ਨਾਲ ਬੰਨਿਆ ਹੋਇਆ ਸੀ ਅਤੇ ਘਰ ਵਿਚ ਭੰਨਤੋੜ ਕੀਤੀ ਹੋਈ ਸੀ। ਇਸ ਦੌਰਾਨ ਉਹਨਾਂ ਨੂੰ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿਚ ਬਿੱਕਰ ਸਿੰਘ ਉੱਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਉਹਨਾਂ ਕਿਹਾ ਕਿ ਬਿੱਕਰ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਧਰ ਰੇਲਵੇ ਪੁਲਿਸ ਦੇ ਚੌਕੀ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਟਰੈਕ ਤੋ ਇਕ ਅਮਨਦੀਪ ਕੌਰ ਨਾਮਕ ਮਹਿਲਾ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ। ਉਹਨਾਂ ਦੱਸਿਆ ਸੁਸਾਇਡ ਨੋਟ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਦੀਵਾਲੀਆ ਹੋ ਚੁੱਕੇ ਪਾਕਿਸਤਾਨ ਦੀ ਮਦਦ ਲਈ ਭਾਰਤ ਨੂੰ ਅੱਗੇ ਆਉਣਾ ਚਾਹੀਦਾ ਹੈ- ਸੁਨੀਲ ਜਾਖੜ 

ਦੱਸ ਦੇਈਏ ਕਿ ਅਮਨਦੀਪ ਕੌਰ ਦੇ ਪਤੀ ਦੀ 9 ਮਹੀਨੇ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਅਮਨਦੀਪ ਕੌਰ ਨੇ ਸੁਸਾਈਡ ਨੋਟ ਵਿਚ ਲਿਖਿਆ ਕਿ ਬਿੱਕਰ ਸਿੰਘ ਨੇ ਗੁਰਦੁਆਰਾ ਸਾਹਿਬ ਵਿਚ ਸਹੁੰ ਪਾ ਕੇ ਉਸ ਨੂੰ ਪਤਨੀ ਮੰਨਿਆ ਸੀ। ਇਸ ਤੋਂ ਬਾਅਦ ਜਦੋਂ ਉਹ ਗਰਭਵਤੀ ਹੋ ਗਈ ਤਾਂ ਬਿੱਕਰ ਸਿੰਘ ਨੇ ਉਸ ਦਾ ਗਰਭਪਾਤ ਕਰਵਾ ਦਿੱਤਾ। ਸੁਸਾਈਡ ਨੋਟ ਵਿਚ ਅਮਨਦੀਪ ਕੌਰ ਨੇ ਬਿੱਕਰ ਸਿੰਘ ’ਤੇ ਕੁੱਟਮਾਰ ਦੇ ਇਲਜ਼ਾਮ ਵੀ ਲਗਾਏ ਹਨ। ਅਮਨਦੀਪ ਕੌਰ ਨੇ ਲਿਖਿਆ ਕਿ ਬਿੱਕਰ ਸਿੰਘ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement