
ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਸੰਗਰੂਰ ਵਿਚ ਇੰਟਰਨੈੱਟ ਬੰਦ
Farmers Delhi Chalo Protest: ਚੰਡੀਗੜ੍ਹ - ਪੰਜਾਬ ਤੋਂ ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦੇ ਸੁਨਾਮ ਤੋਂ ਕਿਸਾਨਾਂ ਦਾ ਕਾਫਲਾ ਦਿੱਲੀ ਵੱਲ ਨੂੰ ਵਧ ਰਿਹਾ ਹੈ। ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀ ਗਈਆਂ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੰਜਾਬ ਦੇ 3 ਜ਼ਿਲ੍ਹਿਆ ਵਿਚ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। ਜਿਹਨਾਂ ਵਿਚ ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਸੰਗਰੂਰ ਜ਼ਿਲ੍ਹਾ ਸ਼ਾਮਲ ਹੈ। ਇਹਨਾਂ ਜ਼ਿਲ੍ਹਿਆਂ ਦੇ ਸ਼ੁਤਰਾਣਾ , ਸਮਾਣਾ, ਘਨੌਰ, ਦੇਵੀਗੜ, ਬਲਵੇੜਾ, ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਜਲੀ ਇਲਾਕੇ ਵਿਚ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ।
ਰਾਜਸਥਾਨ ਦੇ 2 ਜ਼ਿਲ੍ਹਿਆਂ ਵਿਚ ਇੰਟਰਨੈੱਟ ਬੰਦ
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰਾਜਸਥਾਨ ਦੇ ਹਨੂੰਮਾਨ ਗੜ੍ਹ, ਸ਼੍ਰੀ ਗੰਗਾਨਗਰ ਅਤੇ ਅਨਪੁਗੜ੍ਹ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਹਨੂੰਮਾਨ ਗੜ੍ਹ, ਪੰਜਾਬ, ਹਰਿਆਣਾ ਨੂੰ ਜਾਣ ਵਾਲੀਆਂ ਰੋਡਵੇਜ਼ ਦੀਆਂ ਬੱਸਾਂ ਨੂੰ ਵੀ ਰੋਕ ਦਿੱਤਾ ਗਿਆ ਹੈ।
MSP ਗਾਰੰਟੀ ਕਾਨੂੰਨ ਅਤੇ ਸਵਾਮੀਨਾਥਨ ਕਮੇਟੀ ਦੀ ਰੀਪੋਰਟ, ਬਿਜਲੀ ਸੋਧ ਬਿੱਲ ਅਤੇ ਕਰਜ਼ਾ ਮੁਆਫੀ ਦੇਸ਼ ਭਰ ਦੇ ਕਿਸਾਨਾਂ ਦੇ ਮੁੱਦੇ ਹਨ। ਵੱਖ-ਵੱਖ ਜਥੇਬੰਦੀਆਂ ਦੇ ਵੱਖ-ਵੱਖ ਮੁੱਦੇ ਹਨ। ਜੇ ਸਰਕਾਰ ਨੇ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਲਈ ਕੋਈ ਸਮੱਸਿਆ ਪੈਦਾ ਕੀਤੀ, ਤਾਂ ਅਸੀਂ ਉਨ੍ਹਾਂ ਤੋਂ ਦੂਰ ਨਹੀਂ ਹਾਂ।
- ਕਿਸਾਨ ਆਗੂ ਰਾਕੇਸ਼ ਟਿਕੈਤ
(For more Punjabi news apart from 'Farmers Delhi Chalo Protest, stay tuned to Rozana Spokesman)