
ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਹੋਣ ਦਾ ਐਲਾਨ
ਚੰਡੀਗੜ੍ਹ - ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਿਸਾਨਾਂ ਦੇ ਮੋਰਚੇ ਨਾਲ ਡਟ ਕੇ ਖੜ੍ਹਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਮੋਰਚੇ ਦੌਰਾਨ ਜਖ਼ਮੀ ਹੋਏ ਕਿਸਾਨਾਂ ਦੀ ਮਦਦ ਲਈ ਮਾਨ ਸਰਕਾਰ ਵਲੋਂ ਹਰਿਆਣਾ ਦੇ ਨਾਲ ਲੱਗਦੇ ਸੰਗਰੂਰ, ਪਟਿਆਲਾ, ਡੇਰਾਬੱਸੀ, ਮਾਨਸਾ ਤੇ ਬਠਿੰਡਾ ਦੇ ਸਾਰੇ ਹਸਪਤਾਲਾਂ ਨੂੰ ਅਲਰਟ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਬਾਰਡਰਾਂ ਤੇ ਐਂਬੂਲੈਂਸਾਂ ਦੀ ਤੈਨਾਤੀ ਵਧਾਈ ਜਾਵੇ।
ਇਸ ਤੋਂ ਇਲਾਵਾ ਡਾਕਟਰਾਂ ਤੇ ਸਟਾਫ਼ ਨੂੰ ਵੀ ਹਸਪਤਾਲਾਂ ਵਿਚ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹਰਿਆਣਾ ਪੁਲਿਸ ਕਾਰਵਾਈ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਕਿਸਾਨਾਂ ਦਾ ਤੁਰੰਤ ਇਲਾਜ਼ ਕਰਨ ਦੇ ਹੁਕਮ ਵੀ ਮਾਨ ਸਰਕਾਰ ਨੇ ਕੀਤੇ ਹਨ। ਇਸ ਦੇ ਨਾਲ ਹੀ ਮਾਨ ਸਰਕਾਰ ਵਲੋਂ ਹਰਿਆਣਾ ਸਰਕਾਰ ਨੂੰ ਵੀ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਨਾ ਛੱਡਣ ਦੀ ਅਪੀਲ ਕੀਤੀ ਹੈ।