
Bathinda News : ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹਮਲਾ, ਜ਼ਖ਼ਮੀ ਨੂੰ ਹਸਪਤਾਲ ’ਚ ਇਲਾਜ ਲਈ ਕਰਵਾਇਆ ਭਰਤੀ
Bathinda News in Punjabi : ਜ਼ਿਲ੍ਹਾ ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਇੱਕ ਅਖ਼ਬਾਰ ਦੇ ਪੱਤਰਕਾਰ ਉੱਤੇ ਫ਼ਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਦੇ ਅਸਲੇ ਨਾਲ ਹੀ ਜ਼ਖ਼ਮੀ ਰਾਜੀਵ ਗੋਇਲ ’ਤੇ ਹਮਲਾ ਕੀਤਾ ਗਿਆ ਹੈ। ਇਹ ਹਮਲਾ ਪੁਰਾਣੀ ਰੰਜਿਸ਼ ਦਾ ਕਾਰਨ ਦੱਸਿਆ ਜਾ ਰਿਹਾ ਹੈ । ਬਠਿੰਡਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜ਼ਖ਼ਮੀ ਵਿਅਕਤੀ ਦੇ ਭਰਾ ਨੇ ਦੱਸਿਆ ਕਿ ਇਹਨਾਂ ਦੀ ਪੁਰਾਣੀ ਰੰਜਿਸ਼ ਸੀ ਅਤੇ ਫ਼ਾਇਰ ਕਰਨ ਵਾਲੇ ਵਿਅਕਤੀਆਂ ਵੱਲੋਂ ਇਸ ਨੂੰ ਘੇਰ ਕੇ ਇਸ ਦਾ ਲਾਇਸੰਸੀ ਅਸਲਾ ਖੋਹ ਕੇ ਇਸ ਦੇ ਫ਼ਾਇਰ ਮਾਰਿਆ ਗਿਆ ਹੈ।
ਮੌਕੇ ’ਤੇ ਪੁੱਜੇ ਐਸਪੀ ਸਿਟੀ ਬਠਿੰਡਾ ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀ ਦੇ ਬਿਆਨ ਦਰਜ ਕਰ ਕੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
(For more news apart from Firing on newspaper journalist at Bhakta Bhai Ka in Bathinda News in Punjabi, stay tuned to Rozana Spokesman)