
Amritsar News : ਮੀਟਿੰਗ ’ਚ ਅਕਾਲੀ ਦਲ ਨੂੰ ਇਕਜੁਟ ਕਰਨ ਲਈ ਹੋਈ ਚਰਚਾ, ਅਗਲੀ ਮੀਟਿੰਗ16 ਫਰਵਰੀ ਨੂੰ ਹੋਵੇਗੀ
Amritsar News in Punjabi : ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ’ਚ ਪੰਥਕ ਵਿਚਾਰਾਂ ਹੋਈਆਂ ਹਨ ਅਤੇ ਅਕਾਲੀ ਦਲ ਨੂੰ ਇਕਜੁਟ ਕਰਨ ਲਈ ਹਰ ਪਹਿਲੂ ਨੂੰ ਵਿਚਾਰਿਆ ਗਿਆ। 16 ਫਰਵਰੀ ਨੂੰ 7 ਮੈਂਬਰੀ ਵਲੋਂ ਅੰਤਰਿਮ ਫ਼ੈਸਲਾ ਸੁਣਾਇਆ ਜਾਵੇਗਾ ਕਿ ਕਿਸ ਤਰ੍ਹਾਂ ਭਰਤੀ ਮੁੁਹਿੰਮ ਜਾਰੀ ਰੱਖੀ ਜਾਵੇਗੀ।
ਇਸ ਮੀਟਿੰਗ ’ਚ ਬਲਵਿੰਦਰ ਸਿੰਘ ਭੂੰਦੜ ਨਾਲ ਵਿਚਾਰ ਵਟਾਦਰਾਂ ਕਰਨ ਲਈ ਉਨ੍ਹਾਂ ਕੋਲੋ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਐਡਵੋਕੇਟ ਹਰਜਿੰਦਰ ਸਿੰਘ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਮਿਲੇ ਹਨ। ਸਾਰੀਆਂ 7 ਮੈਂਬਰੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਨ ਲਈ ਉਨ੍ਹਾਂ ਨਾਲ ਵਿਚਾਰ ਵਟਾਦਰਾਂ ਕਰ ਕੇ ਆਏ ਹਨ। ਆਪਣੀ ਕਮੇਟੀ ਦਾ ਪੱੱਖ ਰੱਖਿਆ ਗਿਆ ਅਤੇ ਉਨ੍ਹਾਂ ਦੀ ਕਮੇਟੀ ਦਾ ਪੱਖ ਵੀ ਸੁਣਿਆ ਗਿਆ।
ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨਾਲ ਬਹੁਤ ਬੇਇਨਸਾਫ਼ੀ ਹੋਈ ਹੈ। ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਕੁੱਝ ਮੈਂਬਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦਬਾਅ ਹੇਠ ਆ ਕੇ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਜੋ ਕਿ ਬਿਲਕੁਲ ਗ਼ਲਤ ਹੈ।ਗਿਆਨੀ ਹਰਪ੍ਰੀਤ ਸਿੰਘ ਨੇ 20 ਸਾਲ ਧਾਰਮਕ ਸ਼ਖ਼ਸ਼ੀਅਤ ਵਜੋਂ ਸੇਵਾ ਨਿਭਾਈ ਹੈ। ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਰਹੇ ਹਨ। ਉਸ ਵੇਲੇ ਕਿਸੇ ਨੂੰ ਉਨ੍ਹਾਂ ਦੇ ਨੁਕਸ ਦਿਖਾਈ ਨਹੀਂ ਦਿੱਤੇ। ਅੱਜ ਕਿਉਂ ਉਨ੍ਹਾਂ ਉੱਤੇ ਉਂਗਲ ਉਠਾਈ ਜਾ ਰਹੀ ਹੈ?
(For more news apart from meeting 7 member committee formed by Akal Takht Sahib was held News in Punjabi, stay tuned to Rozana Spokesman)