PUNJAB POLICE CONSTABLE News: ਪੰਜਾਬ ਪੁਲਿਸ 'ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ, ਨਿਕਲੀ ਭਰਤੀ, 21 ਫਰਵਰੀ ਤੋਂ ਭਰੇ ਜਾਣਗੇ ਫਾਰਮ
Published : Feb 13, 2025, 7:45 am IST
Updated : Feb 13, 2025, 8:01 am IST
SHARE ARTICLE
PUNJAB POLICE CONSTABLE News
PUNJAB POLICE CONSTABLE News

13 ਮਾਰਚ ਨੂੰ ਅਰਜ਼ੀ ਫਾਰਮ ਭਰਨ ਦੀ ਆਖ਼ਰੀ ਮਿਤੀ

PUNJAB POLICE CONSTABLE RECRUITMENT 2025 News in punjab : ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ ਹੈ। ਪੰਜਾਬ ਪੁਲਿਸ ਨੇ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ 21 ਫ਼ਰਵਰੀ ਤੋਂ ਹੀ ਸ਼ੁਰੂ ਹੋ ਜਾਵੇਗੀ। ਕਾਂਸਟੇਬਲ ਦੀਆਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਪੂਰੇ ਕਰਨ ਵਾਲੇ ਉਮੀਦਵਾਰ ਅਰਜ਼ੀ ਪ੍ਰਕਿਰਿਆ ਸ਼ੁਰੂ ਹੁੰਦੇ ਹੀ ਅਪਲਾਈ ਕਰ ਸਕਦੇ ਹਨ।

ਅਪਲਾਈ ਕਰਨ ਲਈ ਨੌਜਵਾਨਾਂ ਨੂੰ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ punjabpolice.gov.in 'ਤੇ ਫ਼ਾਰਮ ਭਰਨੇ ਪੈਣਗੇ। ਇਸ ਅਸਾਮੀ ਲਈ ਅਰਜ਼ੀ ਫਾਰਮ ਭਰਨ ਦੀ ਆਖ਼ਰੀ ਤਾਰੀਕ 13 ਮਾਰਚ 2025 ਨਿਰਧਾਰਤ ਕੀਤੀ ਗਈ ਹੈ। ਨੌਜਵਾਨਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਇੱਕ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ। ਹੈਲਪ ਡੈਸਕ ਲਈ ਲੋਕਾਂ ਨੂੰ 022 -61306265 ਨੰਬਰ ‘ਤੇ ਕਾਲ ਕਰਨੀ ਪਵੇਗੀ।

ਇਸ ਭਰਤੀ ਪ੍ਰਕਿਰਿਆ ਵਿੱਚ, ਜ਼ਿਲ੍ਹਾ ਕੇਡਰ ਵਿੱਚ 1216 ਅਤੇ ਆਰਮਡ ਪੁਲਿਸ ਕੇਡਰ ਵਿੱਚ 485 ਅਸਾਮੀਆਂ ਲਈ ਭਰਤੀ ਹੋਵੇਗੀ। ਭਰਤੀ ਲਈ ਘੱਟੋ-ਘੱਟ ਉਮਰ ਸੀਮਾ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਨਿਰਧਾਰਤ ਕੀਤੀ ਗਈ ਹੈ। ਰਿਜ਼ਰਵ ਸ਼੍ਰੇਣੀ ਨਾਲ ਸਬੰਧਤ ਬਿਨੈਕਾਰਾਂ ਨੂੰ ਪੰਜ ਸਾਲ ਦੀ ਛੋਟ ਦਿੱਤੀ ਜਾਵੇਗੀ। ਉਹ 33 ਸਾਲ ਦੀ ਉਮਰ ਤੱਕ ਅਰਜ਼ੀ ਦੇ ਸਕਣਗੇ।
 

ਭਰਤੀ ਪ੍ਰਕਿਰਿਆ

  1. ਇਸ ਭਰਤੀ ਵਿੱਚ ਚੁਣੇ ਜਾਣ ਲਈ, ਉਮੀਦਵਾਰਾਂ ਨੂੰ ਪਹਿਲਾਂ ਲਿਖਤੀ ਪ੍ਰੀਖਿਆ ਦੇਣੀ ਪਵੇਗੀ।
  2. ਜਿਹੜੇ ਉਮੀਦਵਾਰ ਲਿਖਤੀ ਪ੍ਰੀਖਿਆ ਵਿੱਚ ਨਿਰਧਾਰਤ ਕੱਟਆਫ ਅੰਕ ਪ੍ਰਾਪਤ ਕਰਨਗੇ, ਉਨ੍ਹਾਂ ਨੂੰ ਭਰਤੀ ਦੇ ਅਗਲੇ ਪੜਾਅ ਯਾਨੀ ਸਰੀਰਕ ਸਕ੍ਰੀਨਿੰਗ ਟੈਸਟ (PST), ਸਰੀਰਕ ਮਾਪ ਟੈਸਟ (PMT) ਲਈ ਹਾਜ਼ਰ ਹੋਣਾ ਪਵੇਗਾ।
  3. ਇਸ ਪੜਾਅ ਵਿੱਚ ਸਫ਼ਲ ਹੋਣ ਵਾਲੇ ਉਮੀਦਵਾਰਾਂ ਨੂੰ ਮੈਡੀਕਲ ਟੈਸਟ ਅਤੇ ਦਸਤਾਵੇਜ਼ ਤਸਦੀਕ ਪ੍ਰਕਿਰਿਆ ਵਿੱਚ ਸ਼ਾਮਲ ਹੋਣਾ ਪਵੇਗਾ।
  4. ਸਾਰੇ ਪੜਾਵਾਂ ਵਿੱਚ ਸਫ਼ਲ ਉਮੀਦਵਾਰਾਂ ਨੂੰ ਅੰਤਿਮ ਮੈਰਿਟ ਸੂਚੀ ਵਿੱਚ ਜਗ੍ਹਾ ਦਿੱਤੀ ਜਾਵੇਗੀ।
  5. ਇਸ ਭਰਤੀ ਰਾਹੀਂ ਸੂਬੇ ਭਰ ਵਿੱਚ 1746 ਕਾਂਸਟੇਬਲ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।
  6. ਉਮੀਦਵਾਰ ਭਰਤੀ ਨਾਲ ਸਬੰਧਤ ਵਧੇਰੇ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement