Punjab Police Recruitment: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਲਈ ਕੱਢੀ ਨਵੀਂ ਭਰਤੀ, ਕਾਂਸਟੇਬਲਾਂ ਦੀਆਂ 1746 ਅਸਾਮੀਆਂ ਲਈ ਹੋਵੇਗੀ ਭਰਤੀ
Published : Feb 13, 2025, 1:48 pm IST
Updated : Feb 13, 2025, 1:50 pm IST
SHARE ARTICLE
Punjab Police recruitment CM bhagwant Mann tweet News
Punjab Police recruitment CM bhagwant Mann tweet News

Punjab Police Recruitment: ਸਾਡੀ ਸਰਕਾਰ ਦਾ ਮਕਸਦ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ-CM ਮਾਨ

Punjab Police recruitment CM bhagwant Mann tweet News: ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਪੰਜਾਬ ਪੁਲਿਸ ਨੇ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ 21 ਫ਼ਰਵਰੀ ਤੋਂ ਹੀ ਸ਼ੁਰੂ ਹੋ ਜਾਵੇਗੀ। ਕਾਂਸਟੇਬਲ ਦੀਆਂ ਅਸਾਮੀਆਂ ਲਈ ਯੋਗਤਾ ਦੇ ਮਾਪਦੰਡ ਪੂਰੇ ਕਰਨ ਵਾਲੇ ਉਮੀਦਵਾਰ ਅਰਜ਼ੀ ਪ੍ਰਕਿਰਿਆ ਸ਼ੁਰੂ ਹੁੰਦੇ ਹੀ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਵਾਅਦੇ ਮੁਤਾਬਿਕ ਪੰਜਾਬ ਪੁਲਿਸ ਵਿਭਾਗ 'ਚ ਕੁੱਲ 1746 ਨਵੀਆਂ ਆਸਾਮੀਆਂ ਕੱਢੀਆਂ ਗਈਆਂ ਨੇ। 21 ਫ਼ਰਵਰੀ ਤੋਂ 13 ਮਾਰਚ ਤੱਕ ਨੌਜਵਾਨ ਅਪਲਾਈ ਕਰ ਸਕਦੇ ਨੇ। ਜ਼ਿਲ੍ਹਾ ਕਾਡਰ 'ਚ 1261 ਅਤੇ ਹਥਿਆਰਬੰਦ ਕਾਡਰ 'ਚ 485 ਆਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।

 

 

ਸੀਐਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ। ਆਉਣ ਵਾਲੇ ਦਿਨਾਂ ‘ਚ ਹੋਰ ਵੀ ਸਰਕਾਰੀ ਨੌਕਰੀਆਂ ਨੌਜਵਾਨਾਂ ਦੀ ਉਡੀਕ ਕਰ ਰਹੀਆਂ ਨੇ। ਵੇਰਵੇ ਜਲਦ ਸਾਂਝੇ ਕਰਾਂਗੇ।

ਅਪਲਾਈ ਕਰਨ ਲਈ ਨੌਜਵਾਨਾਂ ਨੂੰ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ punjabpolice.gov.in 'ਤੇ ਫ਼ਾਰਮ ਭਰਨੇ ਪੈਣਗੇ। ਇਸ ਅਸਾਮੀ ਲਈ ਅਰਜ਼ੀ ਫਾਰਮ ਭਰਨ ਦੀ ਆਖ਼ਰੀ ਤਾਰੀਕ 13 ਮਾਰਚ 2025 ਨਿਰਧਾਰਤ ਕੀਤੀ ਗਈ ਹੈ। ਨੌਜਵਾਨਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਇੱਕ ਹੈਲਪ ਡੈਸਕ ਵੀ ਸਥਾਪਤ ਕੀਤਾ ਗਿਆ ਹੈ। ਹੈਲਪ ਡੈਸਕ ਲਈ ਲੋਕਾਂ ਨੂੰ 022 -61306265 ਨੰਬਰ ‘ਤੇ ਕਾਲ ਕਰਨੀ ਪਵੇਗੀ।

ਇਸ ਭਰਤੀ ਪ੍ਰਕਿਰਿਆ ਵਿੱਚ, ਜ਼ਿਲ੍ਹਾ ਕੇਡਰ ਵਿੱਚ 1216 ਅਤੇ ਆਰਮਡ ਪੁਲਿਸ ਕੇਡਰ ਵਿੱਚ 485 ਅਸਾਮੀਆਂ ਲਈ ਭਰਤੀ ਹੋਵੇਗੀ। ਭਰਤੀ ਲਈ ਘੱਟੋ-ਘੱਟ ਉਮਰ ਸੀਮਾ 18 ਸਾਲ ਅਤੇ ਵੱਧ ਤੋਂ ਵੱਧ 28 ਸਾਲ ਨਿਰਧਾਰਤ ਕੀਤੀ ਗਈ ਹੈ। ਰਿਜ਼ਰਵ ਸ਼੍ਰੇਣੀ ਨਾਲ ਸਬੰਧਤ ਬਿਨੈਕਾਰਾਂ ਨੂੰ ਪੰਜ ਸਾਲ ਦੀ ਛੋਟ ਦਿੱਤੀ ਜਾਵੇਗੀ। ਉਹ 33 ਸਾਲ ਦੀ ਉਮਰ ਤੱਕ ਅਰਜ਼ੀ ਦੇ ਸਕਣਗੇ।

ਭਰਤੀ ਪ੍ਰਕਿਰਿਆ

  1. ਇਸ ਭਰਤੀ ਵਿੱਚ ਚੁਣੇ ਜਾਣ ਲਈ, ਉਮੀਦਵਾਰਾਂ ਨੂੰ ਪਹਿਲਾਂ ਲਿਖਤੀ ਪ੍ਰੀਖਿਆ ਦੇਣੀ ਪਵੇਗੀ।
  2. ਜਿਹੜੇ ਉਮੀਦਵਾਰ ਲਿਖਤੀ ਪ੍ਰੀਖਿਆ ਵਿੱਚ ਨਿਰਧਾਰਤ ਕੱਟਆਫ ਅੰਕ ਪ੍ਰਾਪਤ ਕਰਨਗੇ, ਉਨ੍ਹਾਂ ਨੂੰ ਭਰਤੀ ਦੇ ਅਗਲੇ ਪੜਾਅ ਯਾਨੀ ਸਰੀਰਕ ਸਕ੍ਰੀਨਿੰਗ ਟੈਸਟ (PST), ਸਰੀਰਕ ਮਾਪ ਟੈਸਟ (PMT) ਲਈ ਹਾਜ਼ਰ ਹੋਣਾ ਪਵੇਗਾ।
  3. ਇਸ ਪੜਾਅ ਵਿੱਚ ਸਫ਼ਲ ਹੋਣ ਵਾਲੇ ਉਮੀਦਵਾਰਾਂ ਨੂੰ ਮੈਡੀਕਲ ਟੈਸਟ ਅਤੇ ਦਸਤਾਵੇਜ਼ ਤਸਦੀਕ ਪ੍ਰਕਿਰਿਆ ਵਿੱਚ ਸ਼ਾਮਲ ਹੋਣਾ ਪਵੇਗਾ।
  4. ਸਾਰੇ ਪੜਾਵਾਂ ਵਿੱਚ ਸਫ਼ਲ ਉਮੀਦਵਾਰਾਂ ਨੂੰ ਅੰਤਿਮ ਮੈਰਿਟ ਸੂਚੀ ਵਿੱਚ ਜਗ੍ਹਾ ਦਿੱਤੀ ਜਾਵੇਗੀ।
  5. ਇਸ ਭਰਤੀ ਰਾਹੀਂ ਸੂਬੇ ਭਰ ਵਿੱਚ 1746 ਕਾਂਸਟੇਬਲ ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।
  6. ਉਮੀਦਵਾਰ ਭਰਤੀ ਨਾਲ ਸਬੰਧਤ ਵਧੇਰੇ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।
     

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement