
ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋ ਆਮ ਆਦਮੀ ਪਾਰਟੀ ਦੇ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਭਾਰਤੀ ਜਨਤਾ ਪਾਰਟੀ...
ਸ਼੍ਰੀ ਫ਼ਤਿਹਗੜ੍ਹ ਸਾਹਿਬ : ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋ ਆਮ ਆਦਮੀ ਪਾਰਟੀ ਦੇ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਦੀ ਤਿਆਰੀ ਵਿਚ ਹਨ। ਭਰੋਸੇਯੋਗ ਸੂਤਰਾਂ ਦੇ ਮੁਤਾਬਿਕ ਹਰਿੰਦਰ ਸਿੰਘ ਖਾਲਸਾ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ ਅਤੇ ਸਾਲ 2015 ਵਿਚ ਆਮ ਆਦਮੀ ਪਾਰਟੀ ਵੱਲੋਂ ਹਰਿੰਦਰ ਸਿੰਘ ਖਾਲਸਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
BJP
ਜਾਣਕਾਰੀ ਮੁਤਾਬਿਕ ਹਰਦੀਪ ਸਿੰਘ ਪੁਰੀ ਖਾਲਸਾ ਨੂੰ ਭਾਜਪਾ ਵਿਚ ਸ਼ਾਮਲ ਕਰਨ ਲਈ ਅਹਿਮ ਭੂਮਿਕਾ ਨਿਆਅ ਰਹੇ ਹਨ। ਹਰਿੰਦਰ ਸਿੰਘ ਖਾਲਸਾ ਅਤੇ ਹਰਦੀਪ ਸਿੰਘ ਪੁਰੀ ਇੰਡੀਅਨ ਫੋਰਗੈਨ ਸਰਵਿਸ ਦੇ ਅਧਿਕਾਰੀ ਹਨ ਤੇ ਕਰੀਬੀ ਦੱਸੇ ਜਾਂਦੇ ਹਨ।
Harinder Singh Khalsa
ਖਾਲਸਾ ਨੂੰ ਭਾਜਪਾ ਇਸ ਕਰਕੇ ਅਪਣੀ ਪਾਰਟੀ ਵਿਚ ਲਿਆਉਣਾ ਚਾਹੁੰਦੀ ਹੈ, ਕਿਉਂਕਿ ਅੰਮ੍ਰਿਤਸਰ ਨੂੰ ਕੋਈ ਸਿੱਖ ਚੋਣਾਂ ਵਿਚ ਖੜ੍ਹਾ ਹੋ ਸਕੇ। ਖਾਲਸਾ ਦਾ ਕਹਿਣਾ ਹੈ ਕਿ ਭਾਜਪਾ ਦੀ ਸਰਕਾਰ ਆਉਣੀ ਚਾਹੀਦੀ ਹੈ।