ਕਰਤਾਰਪੁਰ ਲਾਂਘਾ: ਖਰੜੇ ਨੂੰ ਅੰਤਿਮ ਛੋਹਾਂ ਦੇਣ ਲਈ ਅਟਾਰੀ ’ਚ ਮੀਟਿੰਗ ਭਲਕੇ
Published : Mar 13, 2019, 11:26 am IST
Updated : Mar 13, 2019, 11:26 am IST
SHARE ARTICLE
Kartarpur sahib
Kartarpur sahib

ਖਰੜੇ ਨੂੰ ਅੰਤਿਮ ਰੂਪ ਦੇਣ ਦੇ ਇਰਾਦੇ ਨਾਲ ਵੀਰਵਾਰ 14 ਮਾਰਚ ਨੂੰ ਅੰਮ੍ਰਿਤਸਰ ਨਜ਼ਦੀਕ ਅਟਾਰੀ ਵਿੱਚ ਮੀਟਿੰਗ ਕਰਨਗੇ

ਚੰਡੀਗੜ੍ਹ : ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀ ਕਰਤਾਰਪੁਰ ਲਾਂਘੇ ਨਾਲ ਸਬੰਧਤ ਕਾਰਜ ਵਿਧੀ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਦੇ ਇਰਾਦੇ ਨਾਲ ਵੀਰਵਾਰ 14 ਮਾਰਚ ਨੂੰ ਅੰਮ੍ਰਿਤਸਰ ਨਜ਼ਦੀਕ ਅਟਾਰੀ ਵਿੱਚ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਦੋਵਾਂ ਮੁਲਕਾਂ ਦੇ ਗ੍ਰਹਿ ਤੇ ਵਿਦੇਸ਼ ਮੰਤਰਾਲਿਆਂ ਦੇ ਅਧਿਕਾਰੀ ਸ਼ਿਰਕਤ ਕਰਨਗੇ। ਦੋਵੇਂ ਧਿਰਾਂ ’ਚ ਪ੍ਰਾਜੈਕਟ ਬਾਰੇ ਤਕਨੀਕੀ ਪੱਧਰ ਦੀ ਚਰਚਾ ਵੀ ਹੋਵੇਗੀ। ਪੁਲਵਾਮਾ ਦਹਿਸ਼ਤੀ ਹਮਲੇ ਤੋਂ ਠੀਕ ਇਕ ਮਹੀਨੇ ਮਗਰੋਂ ਹੋ ਰਹੀ ਇਹ ਮੀਟਿੰਗ ਕਾਫ਼ੀ ਅਹਿਮ ਹੈ।
ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਦੀ ਪਾਕਿਸਤਾਨ ਸਥਿਤ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਦੀਦਾਰਿਆਂ ਦੀ ਰੀਝ ਪੂਰੀ ਹੋ ਜਾਵੇਗੀ। ਪੁਲਵਾਮਾ ਦਹਿਸ਼ਤੀ ਹਮਲੇ ਤੇ ਮਗਰੋਂ ਦੋਵਾਂ ਮੁਲਕਾਂ ਦਰਮਿਆਨ ਟਕਰਾਅ ਦੇ ਚਲਦਿਆਂ ਕਸ਼ੀਦਗੀ ਸਿਖਰ ’ਤੇ ਹੈ। ਇਸੇ ਤਲਖੀ ਦਰਮਿਆਨ ਦੋਵਾਂ ਮੁਲਕਾਂ ਦੇ ਅਧਿਕਾਰੀਆਂ ਵਿਚਾਲੇ ਹੋ ਰਹੀ ਇਸ ਮੀਟਿੰਗ ਦੌਰਾਨ ਕਰਤਾਰਪੁਰ ਲਾਂਘੇ ਲਈ ਤਿਆਰ ਸਮਝੌਤੇ ਦੇ ਖਰੜੇ ’ਤੇ ਚਰਚਾ ਕੀਤੀ ਜਾਵੇਗੀ। ਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰਾਲੇ ਵੱਲੋਂ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਛੇਤੀ ਨਿਬੇੜਨ ਦੇ ਫੈਸਲੇ ਦਾ ਪਹਿਲਾਂ ਹੀ ਸਵਾਗਤ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਸ਼ਰਧਾਲੂਆਂ ਲਈ ਪਾਸਪੋਰਟ ਤੇ ਵੀਜ਼ਾ ਮੁਕਤ ‘ਖੁੱਲ੍ਹੇ ਦਰਸ਼ਨਾਂ’ ਦੀ ਮੰਗ ਕੀਤੀ ਸੀ। ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਾਪਤ ਹੈ। ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ।

-ਆਈਏਐਨਐਸ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement