ਕੋਟਕਪੂਰਾ ਗੋਲੀ ਕਾਂਡ: ਸਾਬਕਾ ਸੰਸਦੀ ਸਕੱਤਰ ਮਨਤਾਰ ਬਰਾੜ ਨੇ ਮੰਗੀ ਅਗਾਊਂ ਜ਼ਮਾਨਤ
Published : Mar 13, 2019, 10:13 pm IST
Updated : Mar 13, 2019, 10:13 pm IST
SHARE ARTICLE
Mantar Singh Brar
Mantar Singh Brar

ਅਦਾਲਤ ਵਲੋਂ 19 ਮਾਰਚ ਲਈ ਜਾਂਚ ਟੀਮ ਤੇ ਸਰਕਾਰ ਨੂੰ ਨੋਟਿਸ

ਫ਼ਰੀਦਕੋਟ : ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ  ਬਾਅਦ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੂੰ ਦੋਸ਼ੀ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਨਤਾਰ ਸਿੰਘ ਬਰਾੜ ਨੇ ਅੱਜ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿਚ ਅਗਾਉਂ ਜਮਾਨਤ ਦੀ ਅਰਜ਼ੀ ਦੇ ਕੇ ਮੰਗ ਕੀਤੀ ਕਿ ਸਿਟੀ ਪੁਲਿਸ ਕੋਟਕਪੂਰਾ ਵਲੋਂ 7 ਅਗੱਸਤ 2018 ਨੂੰ ਦਰਜ ਕੀਤੇ ਗਏ ਮੁ: ਨੰ: 129, ਅ/ਧ 307, 323, 341, 218, 201/34 ਆਈ.ਪੀ.ਸੀ ਥਾਣਾ ਸਿਟੀ ਕੋਟਕਪੂਰਾ ਵਿਚ ਉਸ ਦੀ ਗ੍ਰਿਫ਼ਤਾਰੀ 'ਤੇ ਰੋਕ ਲਾਈ ਜਾਵੇ।

ਮਨਤਾਰ ਸਿੰਘ ਬਰਾੜ ਨੇ ਅਪਣੀ ਜ਼ਮਾਨਤ ਅਰਜ਼ੀ ਵਿਚ ਦਾਅਵਾ ਕੀਤਾ ਹੈ ਕਿ ਉਸ ਦਾ ਕੋਟਕਪੂਰਾ ਗੋਲੀਕਾਂਡ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 13 ਅਕਤੂਬਰ 2015 ਦੀ ਰਾਤ ਨੂੰ ਜਿਹੜੀਆਂ 157 ਫ਼ੋਨ ਕਾਲਾਂ ਸਾਬਕਾ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਡੀਜੀਪੀ ਤੇ ਹੋਰ ਅਧਿਕਾਰੀਆਂ ਨੂੰ ਹੋਈਆਂ ਸਨ, ਉਨ੍ਹਾਂ ਵਿਚ ਉਸ ਦੀਆਂ ਸਿਰਫ਼ ਅੱਠ ਫ਼ੋਨ ਕਾਲਾਂ ਹੀ ਹਨ। ਉਨ੍ਹਾਂ ਕਿਹਾ ਕਿ ਜਾਂਚ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਜਦਕਿ ਉਹ ਪਹਿਲਾਂ ਹੀ 9 ਨਵੰਬਰ ਅਤੇ 27 ਫ਼ਰਵਰੀ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਉਸ ਨੇ ਇਸ ਜਾਂਚ ਦੌਰਾਨ ਹਰ ਤਰ੍ਹਾਂ ਦਾ ਸਹਿਯੋਗ ਦਿਤਾ।

ਸੈਸ਼ਨ ਜੱਜ ਨੇ ਇਸ ਜ਼ਮਾਨਤ ਅਰਜ਼ੀ 'ਤੇ ਕਾਰਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ ਅਤੇ ਪੰਜਾਬ ਸਰਕਾਰ ਨੂੰ 19 ਮਾਰਚ ਲਈ ਨੋਟਿਸ ਜਾਰੀ ਕੀਤਾ ਹੈ। ਉਸ ਦਿਨ ਇਸ ਮਾਮਲੇ 'ਤੇ ਬਹਿਸ ਹੋਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement