ਵਿਸਾਖੀ ’ਤੇ 3 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ਾ ਦਵੇਗਾ ਪਾਕਿ, ਦੂਤਾਵਾਸ ਨੂੰ ਜਾਰੀ ਕੀਤੇ ਨਿਰਦੇਸ਼
Published : Mar 13, 2019, 1:40 pm IST
Updated : Mar 13, 2019, 1:40 pm IST
SHARE ARTICLE
Vaisakhi Festival
Vaisakhi Festival

ਪਾਕਿਸਤਾਨ ਸਰਕਾਰ ਨੇ ਇਸ ਵਾਰ ਵਿਸਾਖੀ ਉਤੇ ਤਿੰਨ ਹਜ਼ਾਰ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫ਼ੈਸਲਾ...

ਅੰਮ੍ਰਿਤਸਰ : ਪਾਕਿਸਤਾਨ ਸਰਕਾਰ ਨੇ ਇਸ ਵਾਰ ਵਿਸਾਖੀ ਉਤੇ ਤਿੰਨ ਹਜ਼ਾਰ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫ਼ੈਸਲਾ ਲਿਆ ਹੈ। ਕਰਤਾਰਪੁਰ ਲਾਂਘੇ ਦੀ ਉਸਾਰੀ ਅਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇੰਨੀ ਵੱਡੀ ਗਿਣਤੀ ਵਿਚ ਵੀਜ਼ਾ ਦੇ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸ਼ਾਂਤੀ ਦਾ ਸੁਨੇਹਾ ਦੇਣ ਦੀ ਕੂਟਨੀਤੀ ਉਤੇ ਅਮਲ ਕਰ ਰਹੇ ਹਨ।

ਸੂਤਰਾਂ ਦੇ ਮੁਤਾਬਕ ਪਾਕਿਸਤਾਨ ਸਰਕਾਰ ਨੇ ਦਿੱਲੀ ਸਥਿਤ ਅਪਣੇ ਦੂਤਾਵਾਸ ਨੂੰ ਨਿਰਦੇਸ਼ ਦਿਤੇ ਹਨ ਕਿ ਜਦੋਂ ਵੀ ਉਨ੍ਹਾਂ ਦੇ ਕੋਲ ਪਾਸਪੋਰਟ ਪੁੱਜੇ, ਉਸ ਤੋਂ ਦਸ ਦਿਨ ਬਾਅਦ ਵੀਜ਼ਾ ਜਾਰੀ ਕਰ ਦਿਤਾ ਜਾਵੇ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਦੇਣ ਲਈ ਪਾਕਿਸਤਾਨ ਵਕਫ਼ ਬੋਰਡ ਨੇ 18 ਮਾਰਚ ਨੂੰ ਇਕ ਬੈਠਕ ਲਾਹੌਰ ਵਿਖੇ ਬੁਲਾਈ ਹੈ। ਇਸ ਬੈਠਕ ਵਿਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਕਈ ਹੋਰ ਅਧਿਕਾਰੀ ਵੀ ਸ਼ਾਮਿਲ ਹੋਣਗੇ।

ਐਸਜੀਪੀਸੀ, ਭਾਈ ਮਰਦਾਨਾ ਯਾਦਗਾਰੀ ਕਮੇਟੀ, ਦਿੱਲੀ ਕਮੇਟੀ ਅਤੇ ਹੋਰ ਸੰਗਠਨ ਵਿਸਾਖੀ ਦੇ ਤਿਓਹਾਰ ਉਤੇ ਪਾਕਿਸਤਾਨ ਜੱਥੇ ਭੇਜਦੇ ਹਨ। ਪਿਛਲੇ ਕਈ ਸਾਲਾਂ ਤੋਂ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਨੇ ਐਸਜੀਪੀਸੀ ਵਲੋਂ ਭੇਜੇ ਜਾਣ ਵਾਲੇ 1700 ਯਾਤਰੀਆਂ ਵਿਚੋਂ ਕਈਆਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਸੀ। ਐਸਜੀਪੀਸੀ ਨੇ ਕਈ ਵਾਰ ਇਸ ਸੰਦਰਭ ਵਿਚ ਪਾਕਿਸਤਾਨ ਦੂਤਾਵਾਸ ਨੂੰ ਸ਼ਿਕਾਇਤ ਵੀ ਕੀਤੀ ਸੀ ਪਰ ਕੋਈ ਵੀ ਸਾਰਥਕ ਨਤੀਜਾ ਨਹੀਂ ਨਿਕਲਿਆ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement