
ਇਸ ਦੌਰਾਨ ਉਹਨਾਂ ਨੇ ਸੰਗਤ ਨੂੰ ਹੱਥ ਮਿਲਾਉਣ ਦੀ ਬਜਾਏ ਫ਼ਤਿਹ ਬੁਲਾਉਣ ਸਮੇਤ ਸਿਹਤ ਵਿਭਾਗ ਵੱਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ ਹੈ।
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰਮੁੱਖ ਪੰਥਕ ਸਖਸ਼ੀਅਤਾਂ ਦੀ ਹਾਜ਼ਰੀ ‘ਚ ਅੱਜ ਨਵੇਂ ਵਰ੍ਹੇ ਦੇ ਨਾਨਕਸ਼ਾਹੀ ਸੰਮਤ 552 ਦਾ ਕਲੈਂਡਰ ਜੈਕਾਰਿਆਂ ਦੀ ਗੂੰਜ ‘ਚ ਜਾਰੀ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਵੇਂ ਵਰ੍ਹੇ ਦਾ ਕਲੈਂਡਰ ਜਾਰੀ ਕਰਨ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ,
File Photo
ਭਾਈ ਰਜਿੰਦਰ ਸਿੰਘ ਮਹਿਤਾ ਅਤੇ ਪ੍ਰੋਫੈਸਰ ਮਨਜੀਤ ਸਿੰਘ ਸਮੇਤ ਅਨੇਕਾਂ ਪੰਥਕ ਹਸਤੀਆਂ ਮੌਜੂਦ ਸਨ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਕੱਲ੍ਹ 14 ਮਾਰਚ ਤੋਂ ਸ਼ੁਰੂ ਹੋ ਰਹੇ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆ ਸੰਗਤ ਨੂੰ ਨਾਨਕਸ਼ਾਹੀ ਕਲੈਂਡਰ ਅਨੁਸਾਰ ਗੁਰੂ ਸਾਹਿਬਾਨ ਨਾਲ ਸਬੰਧਿਤ ਪਾਵਨ ਦਿਹਾੜੇ ਮਨਾਉਣ ਦੀ ਅਪੀਲ ਕੀਤੀ।
File Photo
ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਅਰਦਾਸ ਕਰੇ ਕਿ ਵਿਸ਼ਵ ਨੂੰ ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਤੋਂ ਛੁਟਕਾਰਾ ਮਿਲੇ। ਇਸ ਦੌਰਾਨ ਉਹਨਾਂ ਨੇ ਸੰਗਤ ਨੂੰ ਹੱਥ ਮਿਲਾਉਣ ਦੀ ਬਜਾਏ ਫ਼ਤਿਹ ਬੁਲਾਉਣ ਸਮੇਤ ਸਿਹਤ ਵਿਭਾਗ ਵੱਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ ਹੈ।