ਨੌਜਵਾਨਾਂ ਲਈ ਨੌਕਰੀ ਦਾ ਉਪਰਾਲਾ: ਆਊਟਸੋਰਸਿੰਗ ਵਾਲੇ 58 ਸਾਲ ਤੋਂ ਵੱਧ ਉਮਰ ਦੇ ਮੁਲਾਜ਼ਮ ਹੋਣਗੇ ਫਾਰਗ!
Published : Mar 13, 2020, 7:37 pm IST
Updated : Mar 14, 2020, 11:49 am IST
SHARE ARTICLE
file photo
file photo

ਨੌਜਵਾਨਾਂ ਦੀ ਨਵੀਂ ਭਰਤੀ ਲਈ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਉਣ ਦੇ ਮਕਸਦ ਦੇ ਤਹਿਤ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਅਧੀਨ ਵੱਖ ਵੱਖ ਵਿਭਾਗਾਂ ਵਿਚ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ ਕੰਮ ਕਰ ਰਹੇ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦਾ ਫ਼ੈਸਲਾ ਕੀਤਾ ਹੈ।

PhotoPhoto

ਮੰਤਰੀ ਨੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੋਜ਼ਗਾਰ ਉੱਤਪਤੀ ਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗਾਂ ਵਿਚੋਂ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ 58 ਸਾਲ ਤੋਂ ਵੱਧ ਉਮਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

PhotoPhoto

ਸ. ਚੰਨੀ ਵਲੋਂ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ ਤੇ ਸਿਖਲਾਈ ਅਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗਾਂ ਦੇ ਪ੍ਰਮੁੱਖ ਸਕੱਤਰ/ਸਕੱਤਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਵਿਭਾਗਾਂ ਵਿਚ ਆਉਟਸੋਰਸਿੰਗ ਅਤੇ ਪੀ.ਪੀ.ਪੀ ਸਕੀਮ ਅਧੀਨ 58 ਸਾਲ ਤੋਂ ਵੱਧ ਉਮਰ ਦੇ ਕਰਮਚਾਰੀ ਅਤੇ ਅਧਿਕਾਰੀ ਵੱਖ ਵੱਖ ਅਹੁਦਿਆਂ 'ਤੇ ਕੰਮ ਕਰ ਰਹੇ ਹਨ, ਜਿੰਨਾਂ ਨੂੰ ਤੁਰੰਤ ਫਾਰਗ ਕੀਤਾ ਜਾਵੇ।

PhotoPhoto

ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਹੈ ਪੰਜਾਬ ਸਰਕਾਰ ਦਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇਹ ਸਰਕਾਰ ਦਾ ਅਹਿਮ ਉਪਰਾਲਾ ਹੈ।

PhotoPhoto

ਇਸ ਸਬੰਧੀ ਮੰਤਰੀ ਨੇ ਵਿਭਾਗਾਂ ਦੇ ਮੁੱਖੀਆਂ ਨੂੰ ਲਿਖਿਆ ਹੈ ਕਿ ਖਾਲੀ ਹੋਣ ਵਾਲੀਆਂ ਅਸਾਮੀਆਂ ਦੀ ਥਾਂ 'ਤੇ ਨੌਜਵਾਨਾਂ ਨੂੰ ਭਰਤੀ ਕਰਨ ਲਈ ਤੁਰੰਤ ਕਾਰਵਾਈ ਅਰੰਭੀ ਜਾਵੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement