
ਜਦੋਂਕਿ 10ਵੀਂ ਤੇ 12ਵੀਂ ਦੀਆਂ ਜਮਾਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।
ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ): ਪੰਜਾਬ ਵਿਚ ਵਧ ਰਹੇ ਕੋਰੋਨਾ ਕਾਰਨ ਸਿੱਖਿਆ ਵਿਭਾਗ ਨੇ ਸਕੂਲੀ ਵਿਦਿਆਰਥੀਆਂ ਨੂੰ ਪੇਪਰਾਂ ਦੀਆਂ ਤਿਆਰੀਆਂ ਲਈ ਛੁੱਟੀਆਂ ਦਾ ਐਲਾਨ ਕਰ ਦਿਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਸਾਰੇ ਸਕੂਲ ਪ੍ਰੀ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਬੰਦ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਦੀ ਮੁੱਖ ਸਕੱਤਰ ਨਾਲ ਹੋਈ ਇਕ ਅਹਿਮ ਮੀਟਿੰਗ ਉਪਰੰਤ ਪ੍ਰੀ ਪ੍ਰਾਇਮਰੀ ਤੋਂ ਨੌਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਛੁੱਟੀਆਂ ਦਾ ਫ਼ੈਸਲਾ ਲਿਆ ਗਿਆ ਹੈ, ਜਦੋਂਕਿ 10ਵੀਂ ਤੇ 12ਵੀਂ ਦੀਆਂ ਜਮਾਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ।
Punjab School
10ਵੀਂ ਦੇ 12ਵੀਂ ਨੂੰ ਛੱਡ ਕੇ ਬਾਕੀ ਸਾਰੀਆਂ ਜਮਾਤਾਂ ਦੇ ਹੋਸਟਲ ਪੂਰੀ ਤਰ੍ਹਾਂ ਬੰਦ ਕਰਨ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ ਅਤੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੇ ਹੋਸਟਲਾਂ ਵਿਚ ਕੋਵਿਡ-19 ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣੀ ਹੋਵੇਗੀ। ਇਹ ਫ਼ੈਸਲਾ ਕੋਰੋਨਾ ਦੇ ਫੈਲਾਅ ਨੂੰ ਰੋਕਣ ਅਤੇ ਵਿਦਿਆਰਥੀਆਂ ’ਤੇ ਇਸ ਦੇ ਪ੍ਰਭਾਵ ਨੂੰ ਰੋਕਣ ਹਿਤ ਲਿਆ ਗਿਆ ਹੈ।
school
ਡੀਪੀਆਈ ਸੈਕੰਡਰੀ ਵਲੋਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਪ੍ਰੀਖਿਆ ਦੀਆਂ ਤਿਆਰੀਆਂ ਲਈ ਛੁੱਟੀ ’ਤੇ ਜਾਣ ਵਾਲੇ ਵਿਦਿਆਰਥੀ ਲੋੜ ਪੈਣ ’ਤੇ ਅਧਿਆਪਕਾਂ ਨਾਲ ਸੰਪਰਕ ਕਰਨ ਸਕੂਲ ਆ ਸਕਣਗੇ। ਅਧਿਆਪਕਾਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਸਕੂਲ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।